ਜ਼ਿਆਦਾ ਸ਼ਰਾਬ ਪੀਣ ਕਾਰਨ ਵਿਅਕਤੀ ਦੀ ਮੌਤ

07/04/2019 5:17:03 PM

ਤਪਾ ਮੰਡੀ (ਸ਼ਾਮ, ਗਰਗ) : ਪਿੰਡ ਢਿੱਲਵਾਂ ਵਿਖੇ ਇਕ ਵਿਅਕਤੀ ਦੀ ਜ਼ਿਆਦਾ ਸ਼ਰਾਬ ਪੀਣ ਕਾਰਣ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਅਨੁਸਾਰ ਢਿਲਵਾਂ-ਘੁੰਨਸ ਰੋਡ ਦੇ ਵਸਨੀਕ ਬਿੰਦਰਪਾਲ ਸਿੰਘ (41) ਦੀ ਰਾਤ ਸਮੇਂ ਜ਼ਿਆਦਾ ਸ਼ਰਾਬ ਪੀਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੂੰ ਸਵੇਰ ਉਦੋਂ ਪਤਾ ਲੱਗਾ ਜਦੋਂ ਉਹ ਘਰ ਦੇ ਬਾਹਰ ਦਰਵਾਜ਼ੇ ਕੋਲ ਡਿੱਗਿਆ ਪਿਆ ਸੀ। ਉਨ੍ਹਾਂ ਤੁਰੰਤ ਇਸ ਦੀ ਸੂਚਨਾ ਪਿੰਡ ਦੇ ਸਾਬਕਾ ਸਰਪੰਚ ਨੂੰ ਦਿੱਤੀ, ਜਿਨ੍ਹਾਂ ਤੁਰੰਤ ਇਸ ਦੀ ਸੂਚਨਾ ਤਪਾ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮ੍ਰਿਤਕ ਦੇ ਭਰਾ ਨਿਰਮਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੇ ਜਾਣ ਬਾਰੇ ਪਤਾ ਲੱਗਾ ਹੈ। ਮ੍ਰਿਤਕ ਅਜੇ ਕੁਆਰਾ ਹੀ ਸੀ।

cherry

This news is Content Editor cherry