ਭਾਰੀ ਮਾਤਰਾ ''ਚ ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

06/24/2020 10:44:27 AM

ਤਪਾ ਮੰਡੀ (ਸ਼ਾਮ,ਗਰਗ) : ਪੁਲਸ ਨੇ 350 ਲੀਟਰ ਲਾਹਣ ਤੇ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਨਵਨਿਯੁਕਤ ਸਿਟੀ ਇੰਚਾਰਜ ਮੇਜਰ ਸਿੰਘ ਸਬ-ਇੰਸਪੈਕਟਰ ਨੇ ਗੁਪਤ ਦੇ ਆਧਾਰ 'ਤੇ ਢਿਲੋਂ ਬਸਤੀ ਤਪਾ ਦੇ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਭਜਨ ਸਿੰਘ ਦੇ ਘਰ ਛਾਪਾਮਾਰੀ ਕਰਕੇ ਦੋ ਪਲਾਸਟਿਕ ਢੋਲਾਂ 'ਚੋਂ 350 ਲੀਟਰ ਲਾਹਣ ਬਰਾਮਦ ਕਰਕੇ ਗ੍ਰਿਫਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋਂ : ਪੇਕੇ ਘਰੋਂ ਪਤਨੀ ਨਹੀਂ ਆਈ ਵਾਪਸ ਤਾਂ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਇਸੇ ਤਰ੍ਹਾਂ ਸਹਾਇਕ ਥਾਣੇਦਾਰ ਪ੍ਰਦੀਪ ਕੁਮਾਰ ਨੇ ਬਲਵੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਤਪਾ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਗਿਆ ਹੈ। ਪੁਲਸ ਨੇ ਉਕਤ ਦੋਵਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋਂ : ਰੇਲ ਮੰਡਲ ਦੇ ਸੀਨੀਅਰ ਅਧਿਕਾਰੀ ਦੀ ਗੱਡੀ ਨਹਿਰ 'ਚ ਡਿੱਗੀ

Baljeet Kaur

This news is Content Editor Baljeet Kaur