ਰੂਪ ਚੰਦ ਰੋਡ ਨੂੰ ਅਧੂਰਾ ਛੱਡਣ ’ਤੇ ਦੁਕਾਨਦਾਰਾਂ ਨੇ ਸੜਕ ਜਾਮ ਕਰਕੇ ਲਾਇਆ ਧਰਨਾ

12/28/2020 3:07:14 PM

ਤਪਾ ਮੰਡੀ (ਸ਼ਾਮ,ਗਰਗ, ਮੇਸ਼ੀ,ਹਰੀਸ਼): ਸਮੇਂ ਦੀਆਂ ਸਰਕਾਰਾਂ ਵਲੋਂ ਸੂਬੇ ’ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਤਾਂ ਜਰੂਰ ਰੱਖੇ ਜਾਂਦੇ ਹਨ ਪਰ ਵਿਕਾਸ ਕਾਰਜ ਅਧੂਰੇ ਛੱਡ ਦਿੱਤੇ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਲੋਕਾ ਦੇ ਵਿਰੋਧ ਸਾਹਮਣੇ ਕਰਨਾ ਪੈਂਦਾ ਹੈ। ਇਸੇ ਤਹਿਤ ਅੱਜ ਰੂਪ ਚੰਦ ਰੋਡ ਦੇ ਸਮੂਹ ਦੁਕਾਨਦਾਰਾਂ ਵਲੋਂ ਪ੍ਰਸ਼ਾਸਨ ਖ਼ਿਲਾਫ਼ ਰੋਡ ਜਾਮ ਕਰਕੇ ਧਰਨਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ ਗਈ। ਇਸ ਸੜਕ ਦੇ ਵੱਖ-ਵੱਖ ਸਰਕਾਰਾਂ ਵਲੋਂ ਤਿੰਨ ਨੀਂਹ ਪੱਥਰ ਰੱਖੇ ਹੋਏ ਹਨ। ਇਸ ’ਚ ਮੌਜੂਦਾ ਸਰਕਾਰ ਦਾ ਵੀ ਨੀਂਹ ਪੱਥਰ ਰੱਖਣ ਦੇ ਸਾਲ ਬੀਤਣ ਦੇ ਬਾਵਜੂਦ ਵੀ ਸੜਕ ’ਤੇ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਡਾ. ਨਰੇਸ਼ ਤੋਂ ਅੱਗੇ ਅਧੂਰਾ ਪਿਆ ਹੈ, ਜਿਸ ਨੂੰ ਠੇਕੇਦਾਰ ਵਲੋਂ ਵਿਚਕਾਰ ਹੀ ਛੱਡਣ ਕਾਰਨ ਨੇੜੇ ਦੇ ਘਰਾਂ ਅਤੇ ਦੁਕਾਨਦਾਰਾਂ ਨੂੰ ਮੁਸ਼ਕਲਾਂ ਪੈਦਾ ਹੋ ਰਹੀਆਂ ਹਨ। 

ਇਹ ਵੀ ਪੜ੍ਹੋ : ਦੁਖਦ ਖ਼ਬਰ: ਦਿੱਲੀ ਧਰਨੇ ਤੋਂ ਵਾਪਸ ਪਰਤ ਰਹੀ ਮਜ਼ਦੂਰ ਆਗੂ ਦੀ ਹਾਦਸੇ ’ਚ ਮੌਤ

ਇਥੋਂ ਦੇ ਦੁਕਾਨਦਾਰਾਂ ਸਮੇਤ ਵਪਾਰ ਮੰਡਲ ਤਪਾ ਦੇ ਪ੍ਰਧਾਨ ਦੀਪਕ ਬਾਂਸਲ, ਸਿਟੀ ਵੈਲਫ਼ੇਅਰ ਸੋਸਾਇਟੀ ਦੇ ਪ੍ਰਧਾਨ ਸਤਪਾਲ ਮੌੜ, ਆੜਤੀਆਂ ਐਸੋਸੀਏਸ਼ਨ ਦੇ ਸਾਬਕਾ ਮੀਤ ਪ੍ਰਧਾਨ ਮਨੋਜ ਸਿੰਗਲਾ, ਆਪ ਪਾਰਟੀ ਦੇ ਆਗੂ ਹਰਦੀਪ ਸਿੰਘ ਪੋਪਲ, ਪ੍ਰਵੀਨ ਸ਼ਰਮਾ, ਲਲਿਤ ਕੁਮਾਰ, ਰੌਕੀ ਸਿੰਗਲਾ, ਗਿਆਨ ਚੰਦ, ਗੋਲਡੀ ਮਿੱਤਲ, ਪ੍ਰਦੀਪ ਕੁਮਾਰ ਆਦਿ ਨੇ ਦੱਸਿਆ ਕਿ ਦੀਵਾਲੀ ਤੋਂ ਪਹਿਲਾਂ ਇਸ ਸੜਕ ਨੂੰ ਅਧੂਰਾ ਬਣਾਕੇ ਛੱਡਿਆ ਗਿਆ ਸੀ। ਇਸ ਸਬੰਧੀ ਐੱਸ.ਡੀ.ਐੱਮ. ਤਪਾ ਵਰਜੀਤ ਵਾਲੀਆ ਨੇ ਦੱਸਿਆ ਕਿ ਜੋ ਕੰਮ ਅਧੂਰਾ ਪਿਆ ਹੈ ਉਸ ਨੂੰ ਜਲਦੀ ਹੀ ਪੂਰਾ ਕਰਨ ਲਈ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਕਿਸਮ ਦੀ ਦੁਕਾਨਦਾਰਾਂ ਅਤੇ ਹੋਰ ਲੋਕਾਂ ਨੂੰ ਸਮੱਸਿਆ ਪੈਦਾ ਨਾ ਹੋਵੇ। ਦੁਕਾਨਦਾਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਕੰਮ ਸ਼ੁਰੂ ਨਹੀਂ ਕੀਤਾ ਗਿਆ ਤਾਂ ਉਹ ਵੱਡਾ ਸੰਘਰਸ਼ ਵਿੱਢਣਗੇ। 

ਇਹ ਵੀ ਪੜ੍ਹੋ : ਦੁਖਦ ਖ਼ਬਰ: ਦਿੱਲੀ ਧਰਨੇ ’ਚ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ


Baljeet Kaur

Content Editor

Related News