ਤਪਾ ਪੁਲਸ ਨੇ ਖਾਲੀ ਪਈਆਂ ਥਾਵਾਂ ''ਤੇ ਚਲਾਈ ਸਰਚ ਮੁਹਿੰਮ

05/22/2020 3:28:46 PM

ਤਪਾ ਮੰਡੀ (ਸ਼ਾਮ,ਗਰਗ): ਐੱਸ.ਐੱਸ.ਪੀ. ਬਰਨਾਲਾ ਸ੍ਰੀ ਸੰਜੀਵ ਗੋਇਲ ਦੇ ਨਿਰਦੇਸ਼ਾਂ ਤੇ ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਵਲੋਂ ਇਲਾਕੇ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਵਿਹਲੇ ਪਈਆਂ ਥਾਵਾਂ 'ਚ ਵੱਖ-ਵੱਖ ਪਾਰਟੀਆਂ ਨੇ ਵੱਖ-ਵੱਖ ਪਿੰਡਾਂ ਸਰਚ ਮੁਹਿੰਮ ਚਲਾਇਆ ਹੈ। ਇਸ ਮੌਕੇ ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੂਬੇ ਅੰਦਰ ਨਾਜਾਇਜ਼ ਸ਼ਰਾਬ ਦੀਆਂ ਚੱਲਦੀਆਂ ਸ਼ਰਾਬ ਦੀਆਂ ਫੈਕਟਰੀਆਂ ਕਾਰਨ ਹਲਕੇ 'ਚ ਨਾਜਾਇਜ਼ ਸ਼ਰਾਬ ਦੀ ਭਰਮਾਰ ਸੀ, ਜਿਸ ਦੇ ਚੱਲਦਿਆਂ ਜ਼ਿਲਾ ਪੁਲਸ ਮੁੱਖੀ ਨੇ ਸਾਰੇ ਇਲਾਕੇ 'ਚ ਖਾਲੀ ਪਏ ਬੰਗਲੇ ਅਤੇ ਸੁੰਨਸਾਨ ਜਗ੍ਹਾ ਤੇ ਡੂੰਘਾਈ ਨਾਲ ਚੈਕਿੰਗ ਕੀਤੀ ਗਈ। ਉਨ੍ਹਾਂ ਸ਼ਰਾਬ ਵੇਚਣ ਵਾਲੇ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਜੇਕਰ ਕੋਈ ਸ਼ਰਾਬ ਦੀ ਤਸਕਰੀ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਡੀ.ਐੱਸ.ਪੀ. ਰਵਿੰਦਰ ਰੰਧਾਵਾ ਨੇ ਦੱਸਿਆ ਕਿ ਅੱਜ ਦੇ ਸਰਚ ਅਪ੍ਰੇਸ਼ਨ ਦੌਰਾਨ ਪੁਲਸ ਨੂੰ ਗੁਪਤ ਸੂਚਨਾ ਦੇ ਆਧਾਰ ਤੇ ਥਾਣੇਦਾਰ ਗੁਰਮੇਲ ਸਿੰਘ ਨੇ ਕੁਲਵੰਤ ਸਿੰਘ ਵਾਸੀ ਢਿਲਵਾਂ ਰੋਡ ਤਪਾ ਤੋਂ 25 ਬੋਤਲਾਂ ਸਰਾਬ, ਗੁਰਸੇਵਕ ਸਿੰਘ ਪੁੱਤਰ ਕੌਰ ਸਿੰਘ ਵਾਸੀ ਮਹਿਤਾ ਤੋਂ ਹੌਲਦਾਰ ਸੁਖਚੈਨ ਸਿੰਘ ਨੇ 9 ਬੋਤਲਾਂ ਅਤੇ ਬਲਵੀਰ ਸਿੰਘ ਉਰਫ ਵੀਰਾਂ ਪੁੱਤਰ ਬਲਦੇਵ ਸਿੰਘ ਵਾਸੀ ਤਾਜੋ ਤੋਂ ਢਾਈ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਅਜਿਹੀ ਘਿਨਾਉਣੀ ਹਰਕਤ ਨਹੀਂ ਕਰਨ ਦਿੱਤੀ ਜਾਵੇਗੀ। ਇਸ ਮੌਕੇ ਥਾਣਾ ਮੁਖੀ ਨਾਰਾਇਣ ਸਿੰਘ ਵਿਰਕ,ਜਗਸੀਰ ਸਿੰਘ,ਪ੍ਰਦੀਪ ਕੁਮਾਰ,ਸੁਖਦੇਵ ਸਿੰਘ ਆਦਿ ਪੁਲਸ ਮੁਲਾਜ਼ਮ ਹਾਜ਼ਰ ਸਨ।

Shyna

This news is Content Editor Shyna