ਤਪਾ ਪੁਲਸ ਵੱਲੋਂ ਹੈਰੋਇਨ ਸਣੇ ਤਸਕਰ ਗ੍ਰਿਫ਼ਤਾਰ

Monday, Sep 07, 2026 - 03:09 PM (IST)

ਤਪਾ ਪੁਲਸ ਵੱਲੋਂ ਹੈਰੋਇਨ ਸਣੇ ਤਸਕਰ ਗ੍ਰਿਫ਼ਤਾਰ

ਤਪਾ ਮੰਡੀ (ਸ਼ਾਮ ਗਰਗ)- ਤਪਾ ਪੁਲਸ ਨੇ ਇਕ ਵਿਅਕਤੀ ਨੂੰ 6 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਬਰਨਾਲਾ ਮੁਹੰਮਦ ਸਫਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਪੁਲਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। 

ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਵਪ੍ਰੀਤ ਸਿੰਘ ਉਰਫ਼ ਕਾਲੂ ਪੁੱਤਰ ਬੀਰਬਲ ਸਿੰਘ, ਵਾਸੀ ਤਪਾ, ਨਸ਼ੀਲਾ ਪਾਊਡਰ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਵੀ ਮਾਤਾ ਦਾਤੇ ਰੋਡ ’ਤੇ ਨਸ਼ੀਲਾ ਪਾਊਡਰ ਵੇਚਣ ਦੀ ਤਾਕ ਵਿੱਚ ਖੜ੍ਹਾ ਹੈ। ਜੇਕਰ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਉਸ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਸੂਚਨਾ ਦੇ ਆਧਾਰ ’ਤੇ ਪੁਲਸ ਪਾਰਟੀ ਵੱਲੋਂ ਏ.ਐੱਸ.ਆਈ ਰਣਜੀਤ ਸਿੰਘ ਦੀ ਅਗਵਾਈ ਹੇਠ ਇਲਾਕੇ ਵਿਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ, ਜਿਸ ਕੋਲੋਂ 6 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੋਕੇ ਮੁਨਸ਼ੀ ਜਗਦੀਪ ਸਿੰਘ, ਹੋਲਦਾਰ ਜਸਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ। 


author

Anmol Tagra

Content Editor

Related News