ਜੰਮੂ-ਕਸ਼ਮੀਰ ਦੇ ਲੋਕਾਂ ਨੇ ਪਰਿਵਾਰਵਾਦ ਦੀ ਸਿਆਸਤ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ : ਤਰੁਣ ਚੁਘ

07/26/2022 2:23:32 PM

ਚੰਡੀਗੜ੍ਹ(ਸ਼ਰਮਾ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਗਿਆਨਵਾਨ ਲੋਕਾਂ ਨੇ ਪਰਿਵਾਰਵਾਦ ਦੀ ਸਿਆਸਤ ਨੂੰ ਬੁਰੀ ਤਰ੍ਹਾਂ ਨਾਕਾਰ ਦਿੱਤਾ ਹੈ। ਪਿਛਲੇ ਕਈ ਦਹਾਕਿਆਂ ਤੋਂ ਅਬਦੁੱਲਾ ਅਤੇ ਮੁਫ਼ਤੀ ਪਰਿਵਾਰ ਜੰਮੂ-ਕਸ਼ਮੀਰ ਦੀ ਸਿਆਸਤ ’ਤੇ ਕਾਬਿਜ਼ ਸਨ। ਇਨ੍ਹਾਂ ਦੋਵਾਂ ਪਰਿਵਾਰਾਂ ਨੇ ਕਸ਼ਮੀਰੀਆਂ ਨੂੰ ਗੁੰਮਰਾਹ ਕੀਤਾ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਵੰਡਣ ਦੀਆਂ ਸਾਜਿਸ਼ਾਂ ਰਚੀਆਂ ਗਈਆਂ।

ਇਹ ਵੀ ਪੜ੍ਹੋ- ਤਲਵੰਡੀ ਸਾਬੋ 'ਚ ਵੱਡੀ ਵਾਰਦਾਤ: ਪਤੀ ਨੇ ਪਤਨੀ ਅਤੇ ਧੀ ਦਾ ਕੀਤਾ ਕਤਲ, ਪੁੱਤ ਨੇ ਭੱਜ ਕੇ ਬਚਾਈ ਜਾਨ

ਭਾਜਪਾ ਯੁਵਾ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਤੇਜਸਵੀ ਸੂਰਿਆ ਸੰਸਦ ਮੈਂਬਰ ਦੀ ਪ੍ਰਧਾਨਗੀ ਹੇਠ ਲਾਲ ਚੌਕ ਤੋਂ ਕਾਰਗਿਲ ਤੱਕ ਤਿਰੰਗਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਚੁਘ ਨੇ ਕਿਹਾ ਕਿ ਮੁਫ਼ਤੀ ਅਤੇ ਅਬਦੁੱਲਾ ਨੇ ਜੰਮੂ-ਕਸ਼ਮੀਰ ਨੂੰ ਬਰਬਾਦ ਕਰ ਦਿੱਤਾ ਹੈ। ਇਸ ਦੇ ਬਾਜਵੂਦ ਫਿਰ ਵੀ ਦੋਵੇਂ ਪਰਿਵਾਰ ਸੱਤਾ ਲਈ ਨਾਪਾਕ ਗਠਜੋੜ ਕਰ ਰਹੇ ਹਨ। ਕਸ਼ਮੀਰ ਦੇ ਲੋਕ ਇਨ੍ਹਾਂ ਦੋ ਪਰਿਵਾਰਾਂ ਨੂੰ ਦੁਬਾਰਾ ਕਦੇ ਵੀ ਸਵੀਕਾਰ ਨਹੀਂ ਕਰਨਗੇ। ਬਾਈਕ ਰੈਲੀ ਵਿਚ ਹਜ਼ਾਰਾਂ ਨੌਜਵਾਨਾਂ ਨੇ ਭਾਗ ਲਿਆ। ਕਸ਼ਮੀਰ ਦੇ ਹਰ ਹਿੱਸੇ ਤੋਂ ਆਏ ਨੌਜਵਾਨਾਂ ਨੇ ਯੁਵਾ ਮੋਰਚਾ ਪ੍ਰਧਾਨ ਸੰਸਦ ਮੈਂਬਰ ਤੇਜਸਵੀ ਸੂਰਿਆ ਦੀ ਪ੍ਰਧਾਨਗੀ ਵਿਚ ਰੈਲੀ ਵਿਚ ਭਾਗ ਲਿਆ, ਜਿਸ ਦੀ ਸਮਾਪਤੀ 26 ਜੁਲਾਈ ਨੂੰ ਕਾਰਗਿਲ ਵਿਚ ਹੋਵੇਗੀ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News