ਅਧਿਆਪਕ ਦਿਵਸ ਮੌਕੇ ਸਿੱਖਿਆ ਪ੍ਰਤੀ ਚੰਗੀਆਂ ਸੇਵਾਵਾਂ ਦੇਣ ਵਾਲੇ ਅਧਿਆਪਕ ਸਨਮਾਨਿਤ

09/05/2019 3:22:26 PM

ਜਲਾਲਾਬਾਦ (ਸੇਤੀਆ, ਸੁਮਿਤ) - ਦੇਸ਼ ਦੇ ਮਹਾਨ ਵਿਦਵਾਨ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨ ਜੀ ਨੂੰ ਸਮਰਪਿਤ ਅਧਿਆਪਕ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਵਿਹੜੇ 'ਚ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹਰੀਸ਼ ਸੇਤੀਆ ਅਤੇ ਪੀ.ਟੀ.ਏ. ਪ੍ਰਧਾਨ ਨਰਿੰਦਰ ਸਿੰਘ ਨੰਨੂ ਕੁੱਕੜ ਮੁੱਖ ਮਹਿਮਾਨ ਵਜੋਂ ਪਹੁੰਚੇ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਵਲੋਂ ਆਏ ਮਹਿਮਾਨਾਂ ਅਤੇ ਸਮੂਹ ਸਟਾਫ ਮੈਂਬਰਾਂ ਨੂੰ ਜੀ ਆਇਆ ਕਹਿ ਕੇ ਕੀਤੀ ਗਈ। ਇਸ ਤੋਂ ਬਾਅਦ ਪੰਜਾਬੀ ਲੈਕਚਰਾਰ ਮੁਖਤਿਆਰ ਸਿੰਘ ਨੇ ਆਪਣੀ ਕਵਿਤਾ ਦੀਆਂ ਕੁਝ ਲਾਇਨਾਂ ਪੰਜਾਬੀ 'ਚ ਸੁਣਾ ਕੇ ਅਧਿਆਪਕ ਦਿਵਸ ਦੀ ਖੁਸ਼ੀ ਦਾ ਇਜ਼ਹਾਰ ਕੀਤਾ। ਸਕੂਲ ਦੇ ਸਿੱਖਿਆ ਖੇਤਰ 'ਚ ਚੰਗੀਆਂ ਸੇਵਾਵਾਂ ਦੇਣ ਵਾਲੇ ਅਧਿਆਪਕ ਸ਼੍ਰੀਮਤੀ ਸੀਮਾ ਠਕਰਾਲ, ਪ੍ਰਦੀਪ ਕੁਮਾਰ, ਸੰਦੀਪ ਕੁਮਾਰ, ਸੁਰਿੰਦਰ ਗੁਪਤਾ, ਮੈਡਮ ਸਰਲਾ ਸਚਦੇਵਾ ਆਦਿ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ।

PunjabKesari

ਅਧਿਆਪਕ ਦਿਵਸ 'ਤੇ ਵਿਚਾਰ ਰੱਖਦੇ ਹੋਏ ਪ੍ਰਿੰਸੀਪਲ ਸੁਭਾਸ਼ ਸਿੰਘ ਨੇ ਦੱਸਿਆ ਕਿ ਯੋਗ ਅਧਿਆਪਕ ਸਿਰਫ ਬੱਚਿਆਂ ਨੂੰ ਅੱਖਰ ਗਿਆਨ ਨਹੀਂ ਕਰਵਾਉਂਦੇ ਸਗੋਂ ਉਹ ਮਨੁੱਖੀ ਜੀਵਨ ਦੇ ਮੁਹੱਤਵਪੂਰਨ ਮੂਲਾ ਦਾ ਗਿਆਨ ਵੀ ਕਰਾਉਂਦੇ ਹਨ। ਇਸ ਮੌਕੇ ਪ੍ਰਿੰਸੀਪਲ ਨੇ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਉਲੀਕੇ ਗਏ ਪ੍ਰੋਗਰਾਮ ਦੀ ਜਮ੍ਹ ਕੇ ਸ਼ਲਾਘਾ ਕੀਤੀ। ਚੇਅਰਮੈਨ ਹਰੀਸ਼ ਸੇਤੀਆ ਨੇ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ ਵਿਚਾਲੇ ਇਕ ਅਹਿਮ ਰਿਸ਼ਤਾ ਹੁੰਦਾ ਹੈ ਅਤੇ ਅਧਿਆਪਕ ਦੇ ਮਾਰਗ ਦਰਸ਼ਨ ਨਾਲ ਹੀ ਵਿਦਿਆਰਥੀ ਜੀਵਨ ਦੇ ਚੰਗੇ ਮੁਕਾਮ 'ਤੇ ਪਹੁੰਚਦਾ ਹੈ। ਉਨ੍ਹਾਂ ਅਧਿਆਪਕ ਦਿਵਸ 'ਤੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।


rajwinder kaur

Content Editor

Related News