ਜਮਹੂਰੀ ਅਧਿਕਾਰ ਸਭਾ ਨੇ ਅਧਿਆਪਕਾਂ ''ਤੇ ਹੋਏ ਲਾਠੀਚਾਰਜ ਦੀ ਕੀਤੀ ਨਿੰਦਾ
Friday, Mar 30, 2018 - 05:40 PM (IST)

ਮੋਗਾ (ਗਰੋਵਰ, ਗੋਪੀ) - ਲੁਧਿਆਣਾ 'ਚ ਸਾਂਝੇ ਅਧਿਆਪਕ ਮੋਰਚਾ ਦੇ ਸੱਦੇ 'ਤੇ ਪੰਜਾਬ ਸਰਕਾਰ ਖਿਲਾਫ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ 'ਤੇ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਪਾਏ ਗਏ ਪੁਲਸ ਕੇਸਾਂ ਦੀ ਜਮਹੂਰੀ ਅਧਿਕਾਰ ਸਭਾ ਦੀ ਜ਼ਿਲਾ ਇਕਾਈ ਮੋਗਾ ਨੇ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਜੋ ਮੰਗਾਂ ਅਧਿਆਪਕ ਕਰ ਰਹੇ ਹਨ, ਉਹ ਪਹਿਲ ਦੇ ਆਧਾਰ 'ਤੇ ਸਰਕਾਰ ਨੂੰ ਲਾਗੂ ਕਰਨੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਸਭਾ ਦੇ ਜ਼ਿਲਾ ਸਕੱਤਰ ਦਰਸ਼ਨ ਸਿੰਘ, ਸਰਬਜੀਤ ਸਿੰਘ ਦੌਧਰ, ਇੰਦਰਪਾਲ ਸਿੰਘ ਅਤੇ ਬਖਸ਼ੀ ਰਾਮ ਨੇ ਕਿਹਾ ਕਿ ਲਾਠੀਆਂ ਦੇ ਜ਼ੋਰ ਨਾਲ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ। ਸਭਾ ਅਧਿਆਪਕਾਂ ਦੇ ਸੰਘਰਸ਼ ਦਾ ਸਮਰਥਨ ਕਰਦੀ ਹੈ।