ਮੈਦਾਨ ''ਚ ਡਟੇ ਅਧਿਆਪਕ, ਧਰਨਾ 37ਵੇਂ ਦਿਨ ਵੀ ਜਾਰੀ
Monday, Nov 12, 2018 - 03:02 PM (IST)
ਪਟਿਆਲਾ (ਇੰਦਰਜੀਤ ਬਖਸ਼ੀ)—ਪਟਿਆਲਾ 'ਚ ਲਗਾਤਾਰ ਪੱਕੇ ਮੋਰਚੇ 'ਤੇ ਬੈਠੇ ਅਧਿਆਪਕ ਯੂਨੀਅਨ ਦਾ ਸਰਕਾਰ ਦੇ ਖਿਲਾਫ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ ਅੱਜ 37ਵੇਂ ਦਿਨ 'ਚ ਪਹੁੰਚ ਗਿਆ ਹੈ। ਇੱਥੇ ਅੱਜ ਯੂਨੀਅਨ ਵਲੋਂ ਜਿੱਥੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਨਾਭਾ ਵਿਖੇ ਰਿਹਾਇਸ਼ ਦੇ ਬਾਹਰ ਧਰਨਾ ਦੇਣ ਦੀ ਗੱਲ ਕੀਤੀ, ਉੱਥੇ ਹੀ ਕੱਲ੍ਹ ਪਟਿਆਲਾ ਵਿਖੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਦੇ ਬਾਹਰ ਵਿਸ਼ਾਲ ਧਰਨਾ ਪ੍ਰਦਰਸ਼ਨ ਕਰਨ ਬਾਰੇ ਆਪਣੇ ਯੂਨੀਅਨ ਦੇ ਮੈਂਬਰਾਂ ਨਾਲ ਸਲਾਹ ਮਸ਼ਵਰਾ ਕੀਤਾ ਗਿਆ। ਜਾਣਕਾਰੀ ਮੁਤਾਬਕ ਹਰਦੀਪ ਟੋਡਰਪੁਰ ਨੇ ਕਿਹਾ ਕਿ ਉਨ੍ਹਾਂ ਦਾ ਇਹ ਸੰਘਰਸ਼ ਹੁਣ ਹੋਰ ਵੀ ਤੇਜ਼ ਹੋਵੇਗਾ ਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੇ ਮਸਲੇ ਦਾ ਹੱਲ ਨਹੀਂ ਕਰਦੀ ਉਦੋਂ ਤੱਕ ਉਹ ਇਸੇ ਤਰ੍ਹਾਂ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ 18 ਤਾਰੀਖ ਨੂੰ ਉਹ ਸਿੱਖਿਆ ਮੰਤਰੀ ਅਤੇ ਖਜਾਨਾ ਮੰਤਰੀ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ।