ਸਿੱਖਿਆ ਸਕੱਤਰ ਵਲੋਂ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ

10/19/2019 3:06:51 PM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ)— ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ 10 ਵੀਂ ਅਤੇ 12ਵੀਂ ਦੇ ਵਧੀਆ ਨਤੀਜੇ ਦੇਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ 1935 ਅਧਿਆਪਕਾਂ ਦਾ ਸਨਮਾਨ ਕੀਤਾ ਜਾਣਾ ਸੀ ਪਰ ਅਧਿਆਪਕ ਜਥੇਬੰਦੀ ਡੀ.ਟੀ.ਐੱਫ ਦੀ ਅਗਵਾਈ 'ਚ ਕਰੀਬ 4 ਦਰਜਨ ਅਧਿਆਪਕਾਂ ਨੇ ਇਸ ਸਨਮਾਨ ਦਾ ਬਾਈਕਾਟ ਕਰ ਦਿੱਤਾ। ਇਨ੍ਹਾਂ ਅਧਿਆਪਕਾਂ ਦਾ ਕਹਿਣਾ ਸੀ ਕਿ ਜਿਸ ਤਰ੍ਹਾਂ ਦੀਆਂ ਨੀਤੀਆਂ ਸਿੱਖਿਆ ਸਕੱਤਰ ਵਲੋਂ ਅਪਣਾਈਆ ਜਾ ਰਹੀਆਂ ਉਹ ਅਧਿਆਪਕ ਮਾਰੂ ਹਨ। ਇਸ ਲਈ ਉਹ ਇਹ ਸਨਮਾਨ ਨਹੀਂ ਲੈ ਰਹੇ। ਉਨ੍ਹਾਂ ਦਾ ਅਸਲ ਸਨਮਾਨ ਉਨ੍ਹਾਂ ਦੇ ਵਿਦਿਆਰਥੀ ਹਨ।


Shyna

Content Editor

Related News