ਅਧਿਆਪਕਾਂ ਦੀ ਘਾਟ ਕਾਰਨ ਪਿੰਡ ਨੂਰਪੁਰ ਨਿਵਾਸੀਆਂ ਨੇ ਕੀਤਾ ਸਕੂਲ ਦਾ ਘਿਰਾਓ

04/25/2018 3:46:35 PM

ਧਰਮਕੋਟ (ਸਤੀਸ਼) : ਅੱਜ ਪਿੰਡ ਨੂਰਪੁਰ ਹਕੀਮਾਂ ਦੇ ਨਿਵਾਸੀਆਂ ਵਲੋਂ ਪਿੰਡ ਦੇ ਹਾਈ ਸਕੂਲ ਦਾ ਘਿਰਾਓ ਕੀਤਾ ਗਿਆ ਤੇ ਸਿੱਖਿਆ ਵਿਭਾਗ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆ ਡਾ. ਬਲਜਿੰਦਰ ਸਿੰਘ, ਕਾਲਾ ਸਿੰਘ ਪੰਚ, ਰਾਣਾ ਸਿੰਘ, ਗੁਰਜਿੰਦਰ ਸਿੰਘ, ਬਲਜਿੰਦਰ ਸਿੰਘ, ਸਵਰਨ ਸਿੰਘ, ਬਲਦੇਵ ਸਿੰਘ, ਚਮਕੌਰ ਸਿੰਘ, ਲਛਕਰ ਸਿੰਘ, ਗੁਰਸੇਵਕ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਦੇ ਹਾਈ ਸਕੂਲ 'ਚ ਸਿੱਖਿਆ ਵਿਭਾਗ ਵਲੋਂ ਅਧਿਆਪਕ ਨਾ ਭੇਜੇ ਜਾਣ ਕਾਰਨ ਸਾਡੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲ 'ਚ ਸਿਰਫ ਦੋ ਅਧਿਆਪਕ ਹਨ ਜਦਕਿ ਉਕਤ ਸਕੂਲ 'ਚ ਅੱਠ ਅਧਿਆਪਕਾਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮਹਿਕਮਾ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਪਿੰਡ 'ਚ ਜ਼ਿਆਦਾਤਰ ਗਰੀਬ ਪਰਿਵਾਰਾਂ ਦੇ ਬੱਚੇ ਸਿੱਖਿਆ ਗ੍ਰਹਿਣ ਕਰ ਰਹੇ ਹਨ। ਉਕਤ ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਕੂਲ 'ਚ ਅਧਿਆਪਕਾਂ ਦੀਆਂ ਅਸਾਮੀਅੰ ਪੂਰੀਆ ਨਾਂ ਕੀਤੀਆ ਤਾਂ ਪਿੰਡ ਵਾਸੀ ਸਕੂਲ ਨੂੰ ਜਿੰਦਰਾ ਲਗਾਉਣ ਲਈ ਮਜ਼ਬੂਰ ਹੋ ਜਾਣਗੇ। ਇਸ ਮੌਕੇ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਲੋੜ ਪਈ ਤਾਂ ਡੀ. ਓ ਦਫਤਰ ਦਾ ਵੀ ਘਿਰਾਓ ਕੀਤਾ ਜਾਵੇਗਾ।