ਅਧਿਆਪਕਾਂ ਦਾ CM ਪ੍ਰਤੀ ਰੋਸ, ਸੋਸ਼ਲ ਮੀਡੀਆ ’ਤੇ ਭਗਵੰਤ ਮਾਨ ਦੇ ਲਾਈਵ ਹੋਣ ਦੀ ਹਮੇਸ਼ਾ ਕਰਦੇ ਨੇ ਉਡੀਕ

Sunday, Apr 10, 2022 - 12:19 PM (IST)

ਅਧਿਆਪਕਾਂ ਦਾ CM ਪ੍ਰਤੀ ਰੋਸ, ਸੋਸ਼ਲ ਮੀਡੀਆ ’ਤੇ ਭਗਵੰਤ ਮਾਨ ਦੇ ਲਾਈਵ ਹੋਣ ਦੀ ਹਮੇਸ਼ਾ ਕਰਦੇ ਨੇ ਉਡੀਕ

ਲੁਧਿਆਣਾ (ਵਿੱਕੀ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਅਧਿਆਪਕਾਂ ਨੂੰ ਕਾਫੀ ਆਸਾਂ ਹਨ। ਇਹੀ ਕਾਰਨ ਹੈ ਕਿ ਮੁੱਖ ਮੰਤਰੀ ਦੇ ਕਿਸੇ ਵੀ ਪ੍ਰੋਗਰਾਮ ਦੀ ਸੋਸ਼ਲ ਮੀਡੀਆ ਹੈਂਡਲ ’ਤੇ ਲਾਈਵ ਕਵਰੇਜ ਦੌਰਾਨ ਥੱਲੇ ਕੁਮੈਂਟ ਬਾਕਸ ਵਿਚ ਅਧਿਆਪਕ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਬਾਰੇ ਕੁਮੈਂਟ ਲਿਖਣੇ ਸ਼ੁਰੂ ਕਰ ਦਿੰਦੇ ਹਨ, ਸ਼ਨੀਵਾਰ ਨੂੰ ਵੀ ਕੁਝ ਅਜਿਹਾ ਹੀ ਹੋਇਆ। ਜਦੋਂ ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਵਿਚ ਹੋਏ ਡਿਗਰੀ ਵੰਡ ਸਮਾਗਮ ਦੌਰਾਨ ਜਦੋਂ ਮੁੱਖ ਮੰਤਰੀ ਮਾਨ ਨੇ ਆਪਣਾ ਸੰਬੋਧਨ ਸ਼ੁਰੂ ਕੀਤਾ ਤਾਂ ਅਧਿਆਪਕਾਂ ਨੇ ਆਪਣੀਆਂ ਮੰਗਾਂ ਕੁਮੈਂਟ ਬਾਕਸ ਵਿਚ ਗਿਣਾਉਣੀਆਂ ਸ਼ੁਰੂ ਕਰ ਦਿੱਤੀਆਂ। ਹਾਲਾਂਕਿ ਮਾਨ ਤਾਂ ਡਿਗਰੀ ਲੈਣ ਵਾਲੇ ਵਿਦਿਆਰਥੀਆਂ ਦੀ ਪਿੱਠ ਥਾਪੜ ਰਹੇ ਸਨ ਪਰ ਅਧਿਆਪਕਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਸੋਸ਼ਲ ਮੀਡੀਆ ਸੈੱਲ ਵੱਲੋਂ ਉਦੋਂ ਤੱਕ ਆਪਣਾ ਕੁਮੈਂਟ ਲਿਖਣਾ ਜਾਰੀ ਰੱਖਿਆ ਗਿਆ, ਜਦੋਂ ਤੱਕ ਮਾਨ ਦਾ ਸੰਬੋਧਨ ਖ਼ਤਮ ਨਹੀਂ ਹੋਇਆ।

ਇਹ ਵੀ ਪੜ੍ਹੋ : ਸ਼ਰਮਨਾਕ! ਪਹਿਲਾਂ ਭਾਬੀ ਨੇ ਨਨਾਣ ਨਾਲ ਕਰਵਾਇਆ ਜਬਰ ਜ਼ਿਨਾਹ, ਫਿਰ ਬੇਹੋਸ਼ੀ ਦੀ ਹਾਲਤ ’ਚ ਵੇਚਿਆ

ਇਨ੍ਹਾਂ ਕੁਮੈਂਟਾਂ ’ਚ ਈ. ਟੀ. ਟੀ. ਅਧਿਆਪਕਾਂ ਵੱਲੋਂ ਇੰਟਰ ਡਿਸਟ੍ਰਿਕਟ ਡੈਪੂਟੇਸ਼ਨ ਨੂੰ ਰੱਦ ਕਰਨ ਦੀ ਮੰਗ ਨੂੰ ਰੱਖਿਆ ਗਿਆ। ਪੰਜਾਬ ਭਰ ਦੇ ਈ. ਟੀ. ਟੀ. ਟੀਚਰ ਵੱਲੋਂ ਇਸ ਸਬੰਧੀ ਵੱਖ-ਵੱਖ ਕੁਮੈਂਟਸ ਕੀਤੇ ਗਏ। ਇਸੇ ਤਰ੍ਹਾਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਵੱਲੋਂ ਵੀ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨੂੰ ਅਪੀਲ ਕਰਦੇ ਹੋਏ ਸੈਂਕੜੇ ਕੁਮੈਂਟ ਕੀਤੇ ਗਏ। ਮਾਸਟਰ ਕੇਡਰ ਵੱਲੋਂ ਕੁਮੈਂਟ ਰਾਹੀਂ ਟਰਾਂਸਫਰ ਹੋ ਚੁੱਕੇ ਅਧਿਆਪਕਾਂ ਨੂੰ ਰਿਲੀਵ ਕਰਨ ਦਾ ਮੁੱਦਾ ਚੁੱਕਿਆ ਗਿਆ।

ਇਹ ਵੀ ਪੜ੍ਹੋ : ਦਾਜ ਦੀ ਭੇਟ ਚੜੀ ਇਕ ਹੋਰ ਵਿਆਹੁਤਾ, ਸਹੁਰਿਆਂ ਤੋਂ ਦੁਖੀ 20 ਸਾਲਾ ਮੁਟਿਆਰ ਨੇ ਦੁਨੀਆ ਨੂੰ ਕਿਹਾ ਅਲਵਿਦਾ

906 ਗੈਸਟ ਫੈਕਲਟੀ ਲੈਕਚਰਰ ਵੱਲੋਂ ਵੀ ਆਪਣਾ ਭਵਿੱਖ ਸੁਰੱਖਿਅਤ ਕਰਨ ਲਈ ਮੁੱਖ ਮੰਤਰੀ ਨੂੰ ਅਪੀਲ ਕੀਤੀ ਗਈ। ਨਾਲ ਹੀ ਵੱਖ-ਵੱਖ ਭਾਵੀ ਅਧਿਆਪਕਾਂ ਵੱਲੋਂ ਵੀ ਜਲਦ ਤੋਂ ਜਲਦ ਭਰਤੀ ਕਰਨ ਲਈ ਕੁਮੈਂਟ ਕੀਤੇ ਗਏ। ਇਹ ਪ੍ਰੋਗਰਾਮ ਸ਼ੁਰੂ ਹੋਣ ਤੋਂ ਕੁਝ ਹੀ ਦੇਰ ਬਾਅਦ ਇਨ੍ਹਾਂ ਕੁਮੈਂਟਾਂ ਦੀ ਗਿਣਤੀ ਸੈਂਕੜੇ ਵਿਚ ਪੁੱਜ ਗਈ ਅਤੇ ਜਿਵੇਂ-ਜਿਵੇਂ ਸਮਾਂ ਬੀਤਦਾ ਗਿਆ, ਓਵੇਂ-ਓਵੇਂ ਇਹ ਕੁਮੈਂਟ ਤੇਜ਼ੀ ਨਾਲ ਵਧਦੇ ਗਏ ਅਤੇ ਇਕ ਸਮਾਂ ਅਜਿਹਾ ਵੀ ਆਇਆ, ਜਦੋਂ ਇਹ ਗਿਣਤੀ ਹਜ਼ਾਰਾਂ ਵਿਚ ਪੁੱਜ ਗਈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Anuradha

Content Editor

Related News