ਪ੍ਰਸ਼ਾਸਨਿਕ ਤੇ ਸਿਹਤ ਅਧਿਕਾਰੀਆਂ ’ਤੇ ਆਧਾਰਿਤ ਟੀਮਾਂ ਨੇ ਵੰਡੀਆਂ ਕੋਰੋਨਾ ਫ਼ਤਿਹ ਕਿੱਟਾਂ

05/13/2021 5:43:22 PM

ਬੁਢਲਾਡਾ (ਬਾਂਸਲ) : ਮਿਸ਼ਨ ਫ਼ਤਿਹ ਤਹਿਤ ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੀਮਤੀ ਜ਼ਿੰਦਗੀ ਨੂੰ ਬਚਾਉਣ ਹਿੱਤ ‘ਕੋਰੋਨਾ ਫ਼ਤਿਹ ਕਿੱਟਾਂ’ ਮੁਫ਼ਤ ਮੁਹੱਈਆ ਕਰਵਾਉਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਸ਼ਹਿਰ ਅੰਦਰ ਕੋਰੋਨਾ ਪਾਜ਼ੇਟਿਵ ਵਿਅਕਤੀਆਂ ਨੂੰ ਇਹ ਕਿੱਟਾਂ ਦੇਣ ਦੀ ਮੁਹਿੰਮ ਚੱਲ ਰਹੀ ਹੈ। ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਪ੍ਰਸ਼ਾਸਨਿਕ ਤੇ ਸਿਹਤ ਅਧਿਕਾਰੀਆਂ ’ਤੇ ਆਧਾਰਿਤ ਟੀਮਾਂ ਵੱਲੋਂ ਘਰ-ਘਰ ਜਾ ਕੇ ਇਹ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਪ-ਮੰਡਲ ਮੈਜਿਸਟ੍ਰੇਟ (ਵਾਧੂ ਚਾਰਜ) ਸਰਬਜੀਤ ਕੌਰ ਦੀ ਨਿਗਰਾਨੀ ਹੇਠ ਸਬ-ਡਵੀਜ਼ਨ ਵਿਖੇ ਫ਼ਤਿਹ ਕਿੱਟਾਂ ਦੀ ਵੰਡ ਦੀ ਮੁਹਿੰਮ ਜਾਰੀ ਹੈ।

ਇਹ ਵੀ ਪੜ੍ਹੋ : ’84 ’ਚ ਸਿੱਖਾਂ ਬਾਰੇ ਕੂੜ-ਪ੍ਰਚਾਰ ਕਰਨ ਵਾਲੇ ਅਮਿਤਾਭ ਦੀ ਪ੍ਰਸ਼ੰਸਾ ਕਰਨ ’ਤੇ ਬਾਦਲ ਦਾ ਘਿਨੌਣਾ ਚਿਹਰਾ ਹੋਇਆ ਨੰਗਾ : ਭਾਈ ਰਣਜੀਤ ਸਿੰਘ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਸਿਹਤਮੰਦ ਰੱਖਣ ਲਈ ਵਿਸ਼ੇਸ਼ ਤੌਰ ’ਤੇ ਇਹ ਫ਼ਤਿਹ ਕਿੱਟਾਂ ਤਿਆਰ ਕਰਵਾਈਆਂ ਗਈਆਂ ਹਨ ਅਤੇ ਇਸ ਕਿੱਟ ਦਾ ਮਕਸਦ ਏਕਾਂਤਵਾਸ ’ਚ ਰਹਿ ਰਹੇ ਸਾਰੇ ਕੋਵਿਡ ਮਰੀਜ਼ਾਂ ਦੇ ਸਿਹਤ ਸੂਚਕਾਂ ਦੀ ਲਗਾਤਾਰ ਸਵੈ-ਨਿਗਰਾਨੀ ਨੂੰ ਯਕੀਨੀ ਬਣਾਉਣਾ ਹੈ ਤਾਂ ਕਿ ਜ਼ਿੰਦਗੀਆਂ ਬਚਾਉਣ ਲਈ ਨਾਜ਼ੁਕ ਮਾਪਦੰਡਾਂ ਦੀ ਛੇਤੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜੋ ਨਾਗਰਿਕ ਪਾਜ਼ੇਟਿਵ ਹੋਣ ਮਗਰੋਂ ਤੰਦਰੁਸਤ ਹੋ ਚੁੱਕੇ ਹਨ, ਉਹ ਫ਼ਤਿਹ ਕਿੱਟਾਂ ਪ੍ਰਸ਼ਾਸਨ ਕੋਲ ਵਾਪਸ ਕਰ ਦੇਣ ਤਾਂ ਜੋ ਕਿਸੇ ਹੋਰ ਲੋੜਵੰਦ ਦੀ ਮਦਦ ਕੀਤੀ ਜਾ ਸਕੇ।

ਐੱਸ. ਡੀ. ਐੱਮ. ਨੇ ਦੱਸਿਆ ਕਿ ਇਸ ਕੋਰੋਨਾ ਫ਼ਤਿਹ ਕਿੱਟ ’ਚ 18 ਵਸਤਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਪਲਸ ਆਕਸੀਮੀਟਰ, ਜ਼ਰੂਰੀ ਦਵਾਈਆਂ ਅਤੇ ਕਾੜ੍ਹੇ ਤੋਂ ਇਲਾਵਾ ਸਬੰਧਤ ਸਿੱਖਿਆ ਸਮੱਗਰੀ ਅਤੇ ਦਵਾਈਆਂ ਦੀ ਵਰਤੋਂ ਬਾਰੇ ਹਦਾਇਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਆਪਣੀ ਅਤੇ ਸਮਾਜ ਦੀ ਸਿਹਤਯਾਬੀ ਲਈ ਸਿਹਤ ਵਿਭਾਗ ਦੀਆਂ ਕੋਵਿਡ-19 ਤੋਂ ਬਚਾਅ ਸਬੰਧੀ ਸਲਾਹਾਂ ਨੂੰ ਰੋਜ਼ਾਨਾ ਦੀ ਜ਼ਿੰਦਗੀ ’ਚ ਅਪਣਾਉਣ ਨੂੰ ਯਕੀਨੀ ਬਣਾਉਣ।


Manoj

Content Editor

Related News