ਡਿਪਟੀ ਕਮਿਸ਼ਨਰ ਦਾ ਫੁਰਮਾਨ, ਇਸ ਦਿਨ ਵੀ ਖੁੱਲ੍ਹੇ ਰਹਿਣਗੇ ਤਹਿਸੀਲਦਾਰਾਂ ਦੇ ਦਫ਼ਤਰ

Friday, Nov 10, 2023 - 09:42 PM (IST)

ਡਿਪਟੀ ਕਮਿਸ਼ਨਰ ਦਾ ਫੁਰਮਾਨ, ਇਸ ਦਿਨ ਵੀ ਖੁੱਲ੍ਹੇ ਰਹਿਣਗੇ ਤਹਿਸੀਲਦਾਰਾਂ ਦੇ ਦਫ਼ਤਰ

ਫਰੀਦਕੋਟ (ਜਗਦੀਸ਼) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਨੇ ਐੱਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ 'ਚ ਰਜਿਸਟ੍ਰੇਸ਼ਨ 21 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਸਬੰਧੀ ਫਾਰਮ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਤੇ ਰਾਜਪਾਲ ਵਿਵਾਦ 'ਤੇ 'ਆਪ' ਨੇ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਹੀ ਇਹ ਗੱਲ

ਇਸ ਦੇ ਮੱਦੇਨਜ਼ਰ ਐੱਸ.ਜੀ.ਪੀ.ਸੀ. ਚੋਣਾਂ ਲਈ ਵੋਟਰਾਂ ਦੀ ਸਹੂਲਤ ਲਈ ਕੱਲ੍ਹ ਸ਼ਨੀਵਾਰ ਤੇ ਸੋਮਵਾਰ ਨੂੰ ਵੀ ਤਹਿਸੀਲਦਾਰਾਂ ਦੇ ਦਫਤਰ ਖੁੱਲ੍ਹੇ ਰਹਿਣਗੇ। ਇਸ ਤੋਂ ਇਲਾਵਾ ਵੋਟਰ ਆਪਣੇ ਇਲਾਕੇ ਨਾਲ ਸਬੰਧਤ ਬੀ.ਐੱਲ.ਓਜ਼ ਕੋਲ ਵੀ ਫਾਰਮ ਜਮ੍ਹਾ ਕਰਵਾ ਸਕਦੇ ਹਨ। ਇਹ ਫਾਰਮ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ www.faridkot.nic.in 'ਤੇ ਉਪਲਬਧ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News