ਲੁਧਿਆਣਾ ’ਚ ਕੱਪੜਾ ਫੈਕਟਰੀ ’ਚ ਲੱਗੀ ਭਿਆਨਕ ਅੱਗ

Sunday, May 22, 2022 - 06:43 PM (IST)

ਲੁਧਿਆਣਾ ’ਚ ਕੱਪੜਾ ਫੈਕਟਰੀ ’ਚ ਲੱਗੀ ਭਿਆਨਕ ਅੱਗ

ਲੁਧਿਆਣਾ (ਅਨਿਲ) : ਥਾਣਾ ਮੇਹਰਬਾਨ ਅਧੀਨ ਪੈਂਦੇ ਪਿੰਡ ਨੂਰ ਵਾਲਾ ਦੇ ਜੈਨ ਹੌਜ਼ਰੀ ਕੰਪਲੈਕਸ ’ਚ ਅੱਜ ਸਵੇਰੇ ਤਕਰੀਬ 6 ਵਜੇ ਕੱਪੜੇ ਦੀ ਫੈਕਟਰੀ ’ਚ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਮੌਕੇ ’ਤੇ ਪਹੁੰਚੇ ਥਾਣਾ ਮੇਹਰਬਾਨ ਦੇ ਇੰਚਾਰਜ ਜਗਦੀਪ ਸਿੰਘ ਗਿੱਲ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਫਿਲਹਾਲ ਪੁਲਸ ਉਕਤ ਮਾਮਲੇ ਦੀ ਜਾਂਚ ਕਰ ਰਹੀ ਹੈ। ਮੌਕੇ ’ਤੇ ਮੌਜੂਦ ਫੈਕਟਰੀ ਦੇ ਮੈਨੇਜਰ ਅਜੈ ਕੁਮਾਰ ਨੇ ਦੱਸਿਆ ਕਿ ਫੈਕਟਰੀ ’ਚ ਤਕਰੀਬਨ ਡੇਢ ਲੱਖ ਤਿਆਰ ਪੀਸ ਪਏ ਹੋਏ ਸਨ, ਜੋ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਏ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੈ। ਮੌਕੇ ’ਤੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 50 ਦੇ ਕਰੀਬ ਗੱਡੀਆਂ ਪਹੁੰਚੀਆਂ, ਜਿਨ੍ਹਾਂ ਨੇ ਤਕਰੀਬਨ 8 ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।


author

Manoj

Content Editor

Related News