ਬੰਦ ਪਏ ਮਕਾਨ ''ਚ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ, ਲੱਖਾਂ ਦਾ ਨੁਕਸਾਨ

05/27/2023 2:53:24 AM

ਜ਼ੀਰਕਪੁਰ (ਮੇਸ਼ੀ) : ਸਥਾਨਕ ਪ੍ਰੀਤ ਕਾਲੋਨੀ ਦੇ ਇਕ ਘਰ 'ਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੀੜਤ ਸਚਿਨ ਕੁਮਾਰ ਨੇ ਦੱਸਿਆ ਕਿ ਉਹ ਘਰ ਨੂੰ ਤਾਲਾ ਲਾ ਕੇ ਕਿਸੇ ਕੰਮ ਸਬੰਧੀ ਘਰੋਂ ਬਾਹਰ ਗਏ ਹੋਏ ਸਨ। ਬੀਤੀ ਰਾਤ ਸਮੇਂ ਵਾਪਰੀ ਘਟਨਾ ਦਾ ਉਨ੍ਹਾਂ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਨੇੜੇ-ਤੇੜੇ ਦੇ ਲੋਕਾਂ ਨੇ ਘਰ 'ਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਨ੍ਹਾਂ ਸਾਨੂੰ ਮੋਬਾਇਲ 'ਤੇ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਟੀਮ ਨੂੰ ਵੀ ਇਤਲਾਹ ਦਿੱਤੀ ਗਈ, ਜਿਸ ਨੇ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ : ਅਰੁਣਾਚਲ ਤੋਂ ਬਾਅਦ ਹੁਣ ਭਾਰਤ ਦੇ ਇਸ ਸੂਬੇ 'ਤੇ ਹੈ ਚੀਨ ਦੀ ਨਜ਼ਰ! LAC ਨੇੜੇ ਬਣਾ ਰਿਹਾ ਇਹ ਯੋਜਨਾ

ਉਨ੍ਹਾਂ ਦੱਸਿਆ ਕਿ ਘਰ ਵਿੱਚ ਪੂਰਾ ਫਰਨੀਚਰ ਤੇ ਰਸੋਈ ਸਮੇਤ ਕਮਰਿਆਂ 'ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਕਰਕੇ ਭਾਰੀ ਆਰਥਿਕ ਨੁਕਸਾਨ ਹੋਇਆ, ਜਿਸ ਦੀ ਕੀਮਤ ਲੱਗਭਗ ਲੱਖਾਂ 'ਚ ਦੱਸੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਬਾਰੇ ਉਨ੍ਹਾਂ ਦੱਸਿਆ ਕਿ ਇਸ ਬਾਰੇ ਸਾਨੂੰ ਕੁਝ ਨਹੀਂ ਪਤਾ ਨਹੀਂ ਕਿ ਕਿਸੇ ਸ਼ਰਾਰਤੀ ਅਨਸਰ ਦਾ ਕਾਰਨਾਮਾ ਹੈ ਜਾਂ ਫਿਰ ਸ਼ਾਰਟ ਸਰਕਟ ਕਾਰਨ ਅੱਗ ਲੱਗੀ। ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।

ਇਹ ਵੀ ਪੜ੍ਹੋ : ਅਧਿਆਪਕ ਨੇ ਖੋਹਿਆ ਮੋਬਾਇਲ ਤਾਂ ਗੁੱਸੇ ਨਾਲ ਭੜਕ ਉੱਠੀ ਵਿਦਿਆਰਥਣ, ਫੂਕ ਦਿੱਤਾ ਸਕੂਲ, 20 ਦੀ ਮੌਤ

ਇਸ ਸਬੰਧੀ ਜਦ ਜ਼ੀਰਕਪੁਰ ਦੇ ਫਾਇਰ ਅਫ਼ਸਰ ਰਾਜੀਵ ਕੁਮਾਰ ਨਾਲ ਗੱਲ ਕੀਤੀ ਉਨ੍ਹਾਂ ਕਿਹਾ ਕਿ ਸ਼ਾਰਟ ਸਰਕਟ ਆਦਿ ਨਾਲ ਅੱਗ ਲੱਗਣ ਦਾ ਸ਼ੱਕ ਹੈ। ਇਸ ਦੌਰਾਨ ਮੌਕੇ 'ਤੇ ਪਹੁੰਚੇ ਪੁਲਸ ਅਫ਼ਸਰ ਦਾ ਕਹਿਣਾ ਸੀ ਕਿ ਅੱਗ ਲੱਗਣ ਦੇ ਕਾਰਨਾਂ ਬਾਰੇ ਜਾਂਚ-ਪੜਤਾਲ ਕੀਤੀ ਜਾਵੇਗੀ ਤੇ ਕਾਨੂੰਨੀ ਤੌਰ 'ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News