ਕਾਰ ਤੇ ਕੈਂਟਰ ਵਿਚਾਲੇ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ

Friday, Jul 07, 2023 - 07:26 PM (IST)

ਕਾਰ ਤੇ ਕੈਂਟਰ ਵਿਚਾਲੇ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ

ਜ਼ੀਰਾ (ਗੁਰਮੇਲ ਸੇਖਵਾਂ) : ਥਾਣਾ ਮੱਖੂ ਅਧੀਨ ਪੈਂਦੇ ਮੋਗਾ ਰੋਡ ’ਤੇ ਪੈਟਰੋਲ ਪੰਪ ਨੇੜੇ ਘੋੜਾ ਟਰਾਲਾ ਅਤੇ ਕਾਰ ਵਿਚਕਾਰ ਹੋਈ ਟੱਕਰ ’ਚ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਾਰ ’ਚ ਸਵਾਰ ਦੂਜਾ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਥਾਣਾ ਮੱਖੂ ਦੇ ਏ. ਐੱਸ. ਆਈ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਗੁਰਮੇਲ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਚੱਕ ਤਾਰੇ ਵਾਲਾ ਨੇ ਦੱਸਿਆ ਹੈ ਕਿ ਉਸ ਦੇ ਭਰਾ ਸੁਰਜੀਤ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਮਾਮੇ ਦਾ ਲੜਕਾ ਜਗਪ੍ਰੀਤ ਸਿੰਘ ਵਾਸੀ ਵਾੜਾ ਕਾਲੀ ਰੌਂਦ ਕਾਰ ’ਤੇ ਹਰੀਕੇ ਤੋਂ ਕੰਮਕਾਜ ਕਰਕੇ ਵਾਪਸ ਆ ਰਹੇ ਸੀ, ਜਦੋਂ ਮੋਗਾ-ਮੱਖੂ ਰੋਡ ’ਤੇ ਪੈਟਰੋਲ ਪੰਪ ਨੇੜੇ ਪੁੱਜੇ ਤਾਂ ਅਣਪਛਾਤੇ ਘੋੜਾ ਟਰਾਲਾ ਚਾਲਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਸੁਰਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦੇ ਮਾਮੇ ਦਾ ਲੜਕਾ ਜਗਪ੍ਰੀਤ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਘੋੜਾ ਟਰਾਲਾ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ 
 
 For Android:-  https://play.google.com/store/apps/details?id=com.jagbani&hl=en 

 For IOS:-  https://itunes.apple.com/in/app/id538323711?mt=8


author

Manoj

Content Editor

Related News