ਕੋਟਕਪੂਰਾ-ਫਰੀਦਕੋਟ ਰੋਡ ‘ਤੇ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਦੋ ਗੰਭੀਰ ਜ਼ਖਮੀ

Sunday, Feb 22, 2026 - 12:37 AM (IST)

ਕੋਟਕਪੂਰਾ-ਫਰੀਦਕੋਟ ਰੋਡ ‘ਤੇ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਦੋ ਗੰਭੀਰ ਜ਼ਖਮੀ

ਕੋਟਕਪੂਰਾ, (ਨਰਿੰਦਰ ਬੈੜ੍ਹ)- ਸਥਾਨਕ ਫਰੀਦਕੋਟ ਰੋਡ ‘ਤੇ ਪਿੰਡ ਸੰਧਵਾਂ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸਦੇ ਦੋ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਫਰੀਦਕੋਟ ਸਥਿਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਹਿਚਾਣ ਧੰਨਾ ਬਸਤੀ ਨਿਵਾਸੀ ਕ੍ਰਿਸ਼ਨ ਸਿੰਘ ਵਜੋਂ ਹੋਈ। ਸੂਚਨਾ ਮਿਲਣ ਉਪਰੰਤ ਥਾਣਾ ਸਦਰ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਦਸੇ ਨੂੰ ਅੰਜਾਮ ਦੇਣ ਵਾਲੇ ਵਾਹਨ ਦੀ ਤਲਾਸ਼ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਕੋਟਕਪੂਰਾ ਦੀ ਧੰਨਾ ਬਸਤੀ ਦਾ ਰਹਿਣ ਵਾਲਾ ਕਿਸ਼ਨ ਸਿੰਘ ਆਪਣੇ ਦੋ ਸਾਥੀਆਂ ਜੀਤਾ ਸਿੰਘ ਅਤੇ ਗੋਸ਼ਾ ਨਾਲ ਮੋਟਰਸਾਈਕਲ ‘ਤੇ ਕੋਟਕਪੂਰਾ ਤੋਂ ਫਰੀਦਕੋਟ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਸੰਧਵਾਂ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਗੱਡੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਦੌਰਾਨ ਸੜਕ ਤੇ ਡਿੱਗ ਗਏ। ਸੂਚਨਾ ਮਿਲਣ ‘ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਦੋ ਜ਼ਖਮੀਆਂ ਨੂੰ ਮੈਡੀਕਲ ਕਾਲਜ ਹਸਪਤਾਲ ਪਹੁੰਚਾਇਆ, ਜਦਕਿ ਇਕ ਨੌਜਵਾਨ ਕ੍ਰਿਸ਼ਨ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ।

ਇਸ ਸਬੰਧੀ ਗੱਲਬਾਤ ਕਰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਜਗਮੀਤ ਸਿੰਘ ਅਤੇ ਪ੍ਰਤੱਖ ਦਰਸ਼ੀ ਪਿੰਡ ਵਾਸੀ ਗੁਰਮੇਲ ਸਿੰਘ ਨੇ ਦੱਸਿਆ ਕਿ ਹਾਦਸਾ ਬਹੁਤ ਹੀ ਦੁਖਦਾਇਕ ਹੈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


author

Rakesh

Content Editor

Related News