ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ -ਬੰਟੀ ਪ੍ਰਧਾਨ

07/31/2020 12:41:37 PM

ਧਰਮਕੋਟ(ਸਤੀਸ਼) - ਸ਼ਹੀਦ  ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ ਸ਼ਹੀਦਾਂ ਨੂੰ ਯਾਦ ਰੱਖਣ ਵਾਲੀਆਂ ਕੌਮਾ ਹਮੇਸ਼ਾਂ ਜਿੰਦਾ ਰਹਿੰਦੀਆਂ ਹਨ। ਉਪਰੋਕਤ ਸ਼ਬਦ ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ ਧਰਮਕੋਟ ਨੇ ਧਰਮਕੋਟ ਵਿਖੇ ਸ਼ਹੀਦ ਉਧਮ ਸਿੰਘ ਟਰੱਸਟ ਵੱਲੋਂ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ  ਸ਼ਹੀਦ ਉਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਸਮੇਂ ਕਹੇ।

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਸ਼ਹੀਦਾਂ ਵੱਲੋਂ ਦਰਸਾਏ ਗਏ ਮਾਰਗ 'ਤੇ ਚੱਲਣਾ ਚਾਹੀਦਾ ਹੈ।  ਉਥੇ ਹੀ ਉਨ੍ਹਾਂ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਕਰਵਾਏ ਗਏ ਸਮਾਗਮ ਦੀ ਸਲਾਘਾ ਕੀਤੀ। ਇਸ ਮੌਕੇ 'ਤੇ ਜਗੀਰ ਸਿੰਘ ਪ੍ਰਧਾਨ, ਥਲਵਿਦਰ ਸਿੰਘ, ਬਲਵਿੰਦਰ ਸਿੰਘ, ਸ਼ਮਸ਼ੇਰ ਸਿੰਘ ਜੰਮੂ,ਅਜੀਤ ਸਿੰਘ ਜੋਸਨ, ਗਿਆਨ ਸਿੰਘ ਜੋਸਨ,ਹਰਜੀਤ ਸਿੰਘ ਹੈਡਮਾਸਟਰ,ਵਿਸਾਖਾ ਸਿੰਘ, ਮਿੰਟੂ ਜਜ, ਤੋਂ ਇਲਾਵਾ  ਹੋਰ ਹਾਜ਼ਰ ਸਨ।


Harinder Kaur

Content Editor

Related News