ਥਾਪਰ ਯੂਨੀਵਰਸਿਟੀ ਪਟਿਆਲਾ ਆਰ. ਟੀ. ਆਈ. ਦੇ ਦਾਇਰੇ ’ਚ, ਰਾਜ ਸੂਚਨਾ ਕਮਿਸ਼ਨ ਨੇ ਦਿੱਤੇ ਹੁਕਮ

04/16/2021 4:28:16 PM

ਚੰਡੀਗੜ੍ਹ (ਸ਼ਰਮਾ) : ਰਾਜ ਸੂਚਨਾ ਕਮਿਸ਼ਨ, ਪੰਜਾਬ (ਐੱਸ.ਆਈ. ਸੀ.) ਨੇ ਥਾਪਰ ਯੂਨੀਵਰਸਿਟੀ ਪਟਿਆਲਾ ਨੂੰ “ਜਨਤਕ ਅਥਾਰਟੀ” ਐਲਾਨਿਆ ਹੈ ਅਤੇ ਅਪੀਲਕਰਤਾ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਸੂਚਨਾ ਕਮਿਸ਼ਨਨ ਦੇ ਬੁਲਾਰੇ ਨੇ ਦੱਸਿਆ ਕਿ ਆਰ. ਟੀ. ਆਈ. ਵਰਕਰ ਅਕਾਸ਼ ਵਰਮਾ ਨੇ ਸੂਚਨਾ ਅਧਿਕਾਰ ਐਕਟ ਅਧੀਨ ਜਾਣਕਾਰੀ ਮੰਗੀ ਸੀ ਪਰ ਥਾਪਰ ਯੂਨੀਵਰਸਿਟੀ ਨੇ ਜਾਣਕਾਰੀ ਦੇਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਕਿ ਯੂਨੀਵਰਸਿਟੀ ਆਰ. ਟੀ. ਆਈ. ਦੇ ਦਾਇਰੇ ਵਿਚ ਨਹੀਂ ਆਉਂਦੀ। ਅਕਾਸ਼ ਵਰਮਾ ਨੇ 24 ਦਸੰਬਰ, 2020 ਨੂੰ ਥਾਪਰ ਯੂਨੀਵਰਸਿਟੀ ਦੁਆਰਾ ਪਾਸ ਕੀਤੇ ਹੁਕਮਾਂ ਵਿਰੁੱਧ ਅਪੀਲ ਦਾਇਰ ਕਰਦਿਆਂ ਰਾਜ ਸੂਚਨਾ ਕਮਿਸ਼ਨ ਕੋਲ ਪਹੁੰਚ ਕੀਤੀ।

ਇਹ ਵੀ ਪੜ੍ਹੋ : ਤਿਵਾੜੀ ਦਾ ਸੁਖਬੀਰ ਨੂੰ ਸਵਾਲ, ਦਲਿਤ ਡਿਪਟੀ ਸੀ. ਐੱਮ. ਹੀ ਕਿਉਂ, ਸੀ. ਐੱਮ. ਕਿਉਂ ਨਹੀਂ ਬਣ ਸਕਦਾ?

ਅਪੀਲ ਦਾ ਨਿਪਟਾਰਾ ਕਰਦਿਆਂ ਰਾਜ ਸੂਚਨਾ ਕਮਿਸ਼ਨਰ ਨੇ ਨਿਰਦੇਸ਼ ਦਿੱਤਾ ਕਿ ਡੀ. ਏ. ਵੀ. ਕਾਲਜ ਟਰੱਸਟ ਐਂਡ ਮੈਨੇਜਮੈਂਟ ਸੁਸਾਇਟੀ (ਸੁਪਰਾ) ਦੇ ਮਾਮਲੇ ’ਚ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਮੱਦੇਨਜ਼ਰ, ਸਰਵਉੱਚ ਅਦਾਲਤ ਨੇ ਕਿਹਾ ਹੈ ਕਿ ਜੇ ਸੂਬੇ ਦੁਆਰਾ ਦਿੱਤੀ ਗਈ ਜ਼ਮੀਨ ’ਤੇ ਕੋਈ ਸੰਸਥਾ ਸਥਾਪਿਤ ਕੀਤੀ ਜਾਂਦੀ ਹੈ ਤਾਂ ਸਪੱਸ਼ਟ ਤੌਰ ’ਤੇ ਇਸਦਾ ਅਰਥ ਇਹ ਹੋਵੇਗਾ ਕਿ ਇਸ ਨੂੰ ਸਰਕਾਰ ਦੁਆਰਾ ਉੱਚਿਤ ਤੌਰ ’ਤੇ ਫਾਈਨਾਂਸ ਕੀਤਾ ਗਿਆ ਹੈ ਅਤੇ ਇਹ ਜਨਤਕ ਅਥਾਰਟੀ ਹੈ ਅਤੇ ਆਰ.ਟੀ.ਆਈ. ਐਕਟ, 2005 ਦੀਆਂ ਸ਼ਰਤਾਂ ਦੀ ਪਾਲਣਾ ਕਰਨ ਲਈ ਪਾਬੰਦ ਹੈ।    

ਇਹ ਵੀ ਪੜ੍ਹੋ :  ਕੋਵਿਡ ਨਿਗਰਾਨੀ ਲਈ ਪੰਜਾਬ ’ਚ ਬਣੇਗਾ ਵਿਸ਼ੇਸ਼ ਕੰਟਰੋਲ ਰੂਮ, ਮੁੱਖ ਮੰਤਰੀ ਨੇ ਦਿੱਤੇ ਹੁਕਮ

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Anuradha

Content Editor

Related News