ਮਾੜੀ ਸੰਗਤ ਦਾ ਸ਼ਿਕਾਰ ਹੋਏ 25 ਸਾਲਾ ਨੌਜਵਾਨ ਨੇ ਲਿਆ ਫਾਹਾ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ
Friday, Sep 08, 2023 - 12:13 PM (IST)

ਅਬੋਹਰ (ਸੁਨੀਲ)– ਬੀਤੀ ਰਾਤ ਮੁਹੱਲਾ ਗੋਬਿੰਦ ਨਗਰੀ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਾਮਲੇ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕਰਦੇ ਹੋਏ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਗਿਆ।
ਇਹ ਵੀ ਪੜ੍ਹੋ- ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ
ਜਾਣਕਾਰੀ ਅਨੁਸਾਰ ਅੰਕੁਸ਼ ਪੁੱਤਰ ਸੰਦੀਪ ਕੁਮਾਰ ਦੋ ਸਾਲ ਪਹਿਲਾਂ ਦਿੱਲੀ ’ਚ ਪੜ੍ਹਦਾ ਸੀ ਪਰ ਉਸ ਤੋਂ ਬਾਅਦ ਉਹ ਵਾਪਸ ਅਬੋਹਰ ਆ ਗਿਆ, ਇੱਥੇ ਆ ਕੇ ਉਹ ਕਥਿਤ ਤੌਰ ’ਤੇ ਮਾੜੀ ਸੰਗਤ ਦਾ ਸ਼ਿਕਾਰ ਹੋ ਗਿਆ। ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਬੀਤੀ ਰਾਤ ਘਰ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਮਾਂ ਦਾ ਰੋ-ਰੋ ਬੁਰਾ ਹਾਲ ਹੋਇਆ । ਘਟਨਾ ਦਾ ਪਤਾ ਨਰ ਸੇਵਾ ਸੰਮਤੀ ਨੂੰ ਲੱਗਾ ਤਾਂ ਕਮੇਟੀ ਦੇ ਮੈਂਬਰ ਸੋਨੂੰ ਗਰੋਵਰ ਅਤੇ ਬਿੱਟੂ ਨਰੂਲਾ ਨੇ ਮੌਕੇ ’ਤੇ ਪਹੁੰਚ ਕੇ ਪੁਲਸ ਨੂੰ ਸੂਚਿਤ ਕੀਤਾ, ਜਿਸ ’ਤੇ ਥਾਣਾ ਸਿਟੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰਖਵਾਈ।
ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਔਰਤ ਦੀ ਮੌਤ, ਬਟਾਲਾ ਦੇ ਸਰਕਾਰੀ ਹਸਪਤਾਲ ਦੇ ਸਾਹਮਣੇ ਮਿਲੀ ਲਾਸ਼
ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਪਿਤਾ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਇਹ ਤਿੰਨ ਭਰਾ ਹਨ, ਜਦਕਿ ਅੰਕੁਸ਼ ਸਭ ਤੋਂ ਵੱਡਾ ਸੀ। ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਅੰਕੁਸ਼ ਬੀਮਾਰੀ ਤੋਂ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਪੁਲਸ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਕਰ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਸੱਪ ਨੇ ਵਿਅਕਤੀ ਦੇ ਮਾਰੇ ਕਈ ਡੰਗ, ਪਲਾਸ ਨਾਲ ਖਿੱਚਣ ਦੀ ਕੀਤੀ ਕੋਸ਼ਿਸ਼ ਪਰ ਵਾਪਰ ਗਈ ਅਣਹੋਣੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8