ਰੋਡ ਸ਼ੋਅ ਕੱਢੇ ਜਾਣ ’ਤੇ ਪ੍ਰਸ਼ਾਸਨ ਨੇ ‘ਆਪ’ ਉਮੀਦਵਾਰ ਨੂੰ ਨੋਟਿਸ ਜਾਰੀ ਕੀਤਾ

Wednesday, Feb 09, 2022 - 08:55 AM (IST)

ਰੋਡ ਸ਼ੋਅ ਕੱਢੇ ਜਾਣ ’ਤੇ ਪ੍ਰਸ਼ਾਸਨ ਨੇ ‘ਆਪ’ ਉਮੀਦਵਾਰ ਨੂੰ ਨੋਟਿਸ ਜਾਰੀ ਕੀਤਾ

ਗੁਰੂਹਰਸਹਾਏ (ਸੁਨੀਲ ਵਿੱਕੀ) : ਵਿਧਾਨ ਸਭਾ ਚੋਣਾਂ ਦੇ ਚੱਲਦੇ ਅੱਜ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਐਲਾਨੇ ਉਮੀਦਵਾਰ ਭਗਵੰਤ ਸਿੰਘ ਮਾਨ ਵੱਲੋਂ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਵਿਚ ਪਾਰਟੀ ਉਮੀਦਵਾਰ ਫੌਜਾ ਸਿੰਘ ਸਰਾਰੀ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ ਗਿਆ ਸੀ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਕਾਰਾਂ, ਜੀਪਾਂ ਤੇ ਹੋਰ ਵਾਹਨਾਂ ਵਿਚ ਸਵਾਰ ਹੋ ਕੇ ਹਿੱਸਾ ਲਿਆ। ਇਹ ਰੋਡ ਸ਼ੋਅ ਇੰਨਾ ਵੱਡਾ ਸੀ ਕਿ ਸਾਰੇ ਸ਼ਹਿਰ ਵਿਚ ਟ੍ਰੈਫਿਕ ਜਾਮ ਹੋ ਗਿਆ ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ : ਨੌਜਵਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ

ਜਦਕਿ ਇਲੈਕਸ਼ਨ ਕਮਿਸ਼ਨ ਵੱਲੋਂ ਰੋਡ ਸ਼ੋਅ ’ਤੇ ਪਾਬੰਦੀ ਲਾਈ ਹੋਈ ਹੈ, ਜਿਸਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸਖਤੀ ਦਿਖਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਐੱਸ.ਡੀ.ਐੱਮ. ਗੁਰੂਹਰਸਹਾਏ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਨਿਯਮਾਂ ਅਨੁਸਾਰ ਨੋਟਿਸ ਜਾਰੀ ਕਰ ਕੇ ਪਾਰਟੀ ਦੇ ਉਮੀਦਵਾਰ ਤੋਂ ਜਵਾਬ ਮੰਗਿਆ ਗਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਤੇ ਕੋਵਿਡ-19 ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


author

Anuradha

Content Editor

Related News