ਰੇਲਵੇ ਟਰੈਕ ’ਤੇ ਲੜਕਾ-ਲੜਕੀ ਦੀ ਭੇਤਭਰੀ ਹਾਲਤ ’ਚ ਮਿਲੀ ਲਾਸ਼, ਨਹੀਂ ਹੋਈ ਸ਼ਨਾਖਤ

04/22/2022 9:56:18 AM

ਰਾਮਾਂ ਮੰਡੀ (ਪਰਮਜੀਤ) : ਸਥਾਨਕ ਰਾਮਾਂ ਮੰਡੀ ਰੇਲਵੇ ਟਰੈਕ ’ਤੇ ਨੌਜਵਾਨ ਲੜਕੇ-ਲੜਕੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਦੀ ਸੂਚਨਾ ਮਿਲਦੇ ਹੀ ਰਾਮਾਂ ਪੁਲਸ ਜੀ. ਆਰ. ਪੀ. ਚੌਂਕੀ ਇੰਚਾਰਜ ਏ. ਐੱਸ. ਆਈ. ਪਰਮਜੀਤ ਸਿੰਘ ਨੇ ਇਸਦੀ ਸੂਚਨਾ ਜੀ. ਆਰ. ਪੀ. ਪੁਲਸ ਬਠਿੰਡਾ ਨੂੰ ਦਿੱਤੀ।  ਰਾਮਾਂ ਮੰਡੀ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਲਾਸ਼ਾਂ ਨੂੰ ਟਰੈਕ ਤੋਂ ਚੁੱਕ ਕੇ ਸਿਵਲ ਹਸਪਤਾਲ ਬਠਿੰਡਾ ਵਿਖੇ ਪੋਸਟਮਾਰਟਮ ਲਈ ਲਿਜਾਇਆ ਗਿਆ।
ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ. ਐੱਸ. ਆਈ. ਪਰਮਜੀਤ ਸਿੰਘ ਇੰਚਾਰਜ ਪੁਲਸ ਚੌਂਕੀ ਜੀ. ਆਰ. ਪੀ. ਰਾਮਾਂ ਮੰਡੀ ਜ਼ਿਲ੍ਹਾ ਬਠਿੰਡਾ ਨੇ ਦੱਸਿਆ ਕਿ ਅਜੇ ਤਕ ਮ੍ਰਿਤਕ ਨੌਜਵਾਨ ਲੜਕੇ-ਲੜਕੀ ਦੀ ਪਛਾਣ ਨਹੀਂ ਹੋ ਸਕੀ। ਇਸਦੀ ਪੜਤਾਲ ਕੀਤੀ ਜਾ ਰਹੀ ਹੈ। ਮ੍ਰਿਤਕ ਲੜਕੇ-ਲੜਕੀ ਦੀ ਲਾਸ਼ ਤੋਂ ਪਤਾ ਲੱਗਦਾ ਹੈ ਕਿ ਜਿਵੇਂ ਨੌਜਵਾਨ ਲੜਕੇ-ਲੜਕੀ ਨੇ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕੀਤੀ ਹੋਵੇ।

ਇਹ ਵੀ ਪੜ੍ਹੋ : ਵਿਦੇਸ਼ ਗਏ 25 ਸਾਲਾ ਨੌਜਵਾਨ ਦੀ ਭੇਦ ਭਰੇ ਹਾਲਾਤ ’ਚ ਹੋਈ ਮੌਤ, ਪਰਿਵਾਰ ਨੇ ਕਤਲ ਦਾ ਕੀਤਾ ਸ਼ੱਕ ਜ਼ਾਹਿਰ

ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ 174 ਦੀ ਕਾਰਵਾਈ ਕਰ ਕੇ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਰੰਗੇ ਹੱਥੀਂ ਫੜਿਆ ਚਿੱਟੇ ਦੀ ਸਪਲਾਈ ਕਰਦਾ ਨੌਜਵਾਨ, ਲੋਕਾਂ ਨੇ ਬਣਾਈ ਲਾਈਵ ਵੀਡੀਓ


Anuradha

Content Editor

Related News