ਦਰੱਖਤ ਨਾਲ ਲਟਕਦਾ ਮਿਲੀ ਇਕਲੌਤੇ ਪੁੱਤਰ ਦੀ ਲਾਸ਼

05/16/2019 3:54:22 AM

ਸੰਗਤ ਮੰਡੀ, (ਮਨਜੀਤ)- ਪਿੰਡ ਜੱਸੀ ਬਾਗਵਾਲੀ ’ਚ ਇਕ ਦਰੱਖਤ ਨਾਲ ਨੌਜਵਾਨ ਦੀ ਲਾਸ਼ ਲਟਕਦੀ ਮਿਲਦਾ ਸਮਾਚਾਰ ਪ੍ਰਾਪਤ ਹੋਇਆ ਹੈ । ਲੀਸ਼ ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ (22) ਪੁੱਤਰ ਜਸਵਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੁਪਹਿਰ ਸਮੇਂ ਪਰਿਵਾਰਕ ਮੈਂਬਰਾਂ ਨੂੰ ਬਿਕਰਮਜੀਤ ਸਿੰਘ ਜਦ ਆਪਣੇ ਕਮਰੇ ’ਚ ਨਾ ਮਿਲਿਆ ਤਾਂ ਉਨ੍ਹਾਂ ਆਪਣੇ ਪੁੱਤਰ ਦੀ ਬਾਹਰ ਭਾਲ ਕਰਨੀ ਸ਼ੁਰੂ ਕਰ ਦਿੱਤੀ, ਜਦ ਉਹ ਕੋਟਗੁਰੂ ਨੂੰ ਜਾਂਦੇ ਕੱਚੇ ਰਸਤੇ ਵੱਲ ਗਏ ਤਾਂ ਅੱਗੇ ਲਸਾਡ਼ਾ ਡਰੇਨ ਦੇ ਨਾਲ ਲੱਗਦੇ ਨਿੰਮ ’ਤੇ ਬਿਕਰਮਜੀਤ ਸਿੰਘ ਦੀ ਲਾਸ਼ ਲਟਕ ਰਹੀ ਸੀ। ਪਰਿਵਾਰਕ ਮੈਂਬਰਾਂ ਵੱਲੋਂ ਇਸ ਦੀ ਸੂਚਨਾ ਪਿੰਡ ਦੇ ਸਰਪੰਚ ਅਤੇ ਥਾਣਾ ਸੰਗਤ ਦੀ ਪੁਲਸ ਨੂੰ ਦਿੱਤੀ ਗਈ। ਪਰਿਵਾਰਕ ਮੈਂਬਰ ਨੂੰ ਹੱਤਿਆ ਦਾ ਸ਼ੱਕ ਹੈ । ਜਦ ਇਸ ਸਬੰਧੀ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਗੁਰਸਾਹਬ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਦਰੱਖਤ ਤੋਂ ਹੇਠਾਂ ਉਤਾਰਿਆ ਗਿਆ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਸਵੇਰ 2 ਵਜੇ ਦੇ ਕਰੀਬ ਬਿਕਰਮਜੀਤ ਸਿੰਘ ਦੇ ਮੋਬਾਇਲ ’ਤੇ ਕਾਲ ਆਈ ਸੀ, ਉਸ ਤੋਂ ਬਾਅਦ ਬਿਕਰਮਜੀਤ ਸਿੰਘ ਘਰੋਂ ਬਾਹਰ ਚਲਿਆ ਗਿਆ। ਉਨ੍ਹਾਂ ਦੱਸਿਆ ਕਿ ਪਿਤਾ ਜਸਵਿੰਦਰ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਕਰਮਜੀਤ ਦੇ ਮੋਬਾਇਲ ਦੀ ਕਾਲ ਡਿਟੇਲ ਵੀ ਕਢਵਾਈ ਜਾਵੇਗੀ ਬਾਕੀ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।


Bharat Thapa

Content Editor

Related News