ਬੁਢਲਾਡਾ ’ਚ ਬਾਸਮਤੀ ਦੀ ਬੰਪਰ ਆਮਦ ਨੇ ਤੋੜੇ ਰਿਕਾਰਡ, ਕਿਸਾਨ ਤੇ ਆੜ੍ਹਤੀ ਹੋਏ ਬਾਗੋਬਾਗ
Thursday, Nov 09, 2023 - 06:19 PM (IST)
ਬੁਢਲਾਡਾ (ਬਾਂਸਲ) : ਸਾਉਣੀ ਦੀ ਫ਼ਸਲ ਦੀ ਬੰਪਰ ਆਮਦ ਕਾਰਨ ਸ਼ਹਿਰ ਦੇ ਗਲੀ-ਮੁਹੱਲਿਆਂ ਤੱਕ ਜੀਰੀ ਦੇ ਅੰਬਾਰ ਦੇਖਣ ਨੂੰ ਮਿਲ ਰਹੇ ਹਨ। ਵਪਾਰੀਆਂ ਅਤੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਦੇਖਣ ਨੂੰ ਮਿਲ ਰਹੀ ਹੈ। ਇਸ ਵਾਰ 4350 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬਾਸਮਤੀ ਕਿਸਾਨ ਨੂੰ ਚੌਖਾ ਲਾਭ ਦੇ ਰਹੀ ਹੈ। ਮਾਰਕਿਟ ਕਮੇਟੀ ਦੇ ਚੇਅਰਮੈਨ ਸਤੀਸ਼ ਸਿੰਗਲਾ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 64,000 ਕੁਇੰਟਲ ਵੱਧ ਬਾਸਮਤੀ ਦੀ ਆਮਦ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਾਲ 1 ਲੱਖ 78 ਹਜ਼ਾਰ ਕੁਇੰਟਲ ਜੀਰੀ ਦੀ ਆਮਦ ਹੋ ਚੁੱਕੀ ਹੈ।
ਇਹ ਵੀ ਪੜ੍ਹੋ : CM ਮਾਨ ਦਾ ਰਾਜਾ ਵੜਿੰਗ 'ਤੇ ਪਲਟਵਾਰ, ਕਿਹਾ : 'ਪੰਜਾਬੀਆਂ ਨੂੰ ਨਾ ਕਰੋ ਗੁਮਰਾਹ'
ਉਨ੍ਹਾਂ ਦੱਸਿਆ ਕਿ ਭਾਵੇਂ ਸ਼ਹਿਰ ਵਾਸੀਆਂ ਨੂੰ ਆਮਦ ਜ਼ਿਆਦਾ ਹੋਣ ਕਾਰਨ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪ੍ਰੰਤੂ ਉਨ੍ਹਾਂ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਵਪਾਰ ਨੂੰ ਪ੍ਰਫੁੱਲਤ ਕਰਨ ਲਈ ਛੋਟੀਆਂ ਮੋਟੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਹੋਏ ਸਰਕਾਰ ਦਾ ਸਾਥ ਦੇਣ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਸਮਤੀ ਦੇ ਸਫ਼ਲ ਕਿਸਾਨ ਅਵਤਾਰ ਸਿੰਘ, ਸੁਖਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਬਲਜਿੰਦਰ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਬੁਢਲਾਡਾ ਦੀ ਅਨਾਜ ਮੰਡੀ ਅੰਦਰ ਕਿਸਾਨਾਂ ਨੂੰ ਸਹੀ ਮੁੱਲ ਮਿਲ ਰਿਹਾ ਹੈ ਉਨ੍ਹਾਂ ਪੰਜਾਬ ਸਰਕਾਰ ਅਤੇ ਮਾਰਕਿਟ ਕਮੇਟੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਜਾਅਲੀ ਸਰਟੀਫਿਕੇਟ ਬਣਾ ਕੇ ਫ਼ਾਇਦਾ ਚੁੱਕਣ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ
ਇਸ ਸਬੰਧੀ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਮੰਡੀਕਰਨ ਅਧੀਨ ਕਿਸੇ ਵੀ ਕਿਸਾਨ, ਵਪਾਰੀ, ਮਜ਼ਦੂਰ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਮਾਰਕਿਟ ਕਮੇਟੀ ਨੂੰ ਹਦਾਇਤ ਕੀਤੀ ਕਿ ਅਨਾਜ ਮੰਡੀ ਦੇ ਬਾਹਰ ਝੋਨੇ ਨੂੰ ਸਮਾਂਬੰਧ ਤਰੀਕੇ ਨਾਲ ਲੈ ਕੇ ਪਹਿਲ ਦੇ ਅਧਾਰ 'ਤੇ ਕਿਸਾਨਾਂ ਨੂੰ ਵਿਹਲਾ ਕੀਤਾ ਜਾਵੇ। ਮਾਰਕਿਟ ਕਮੇਟੀ ਦੇ ਸਕੱਤਰ ਜੈ ਸਿੰਘ ਸਿੱਧੂ ਨੇ ਖਰੀਦ ਪ੍ਰਬੰਧਾਂ 'ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਬੰਧ ਪੂਰੇ ਮੁਕੰਮਲ ਹਨ ਪਰ ਜੀਰੀ ਦੀ ਆਮਦ ਜ਼ਿਆਦਾ ਆਉਣ ਕਾਰਨ ਜ਼ਿਆਦਾ ਸਮਾਂ ਲੱਗ ਰਿਹਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8