ਅੱਗ ‘ਚ ਝੁਲਸੇ ਮਜ਼ਦੂਰ ਨੇ ਜ਼ਖਮਾਂ ਦੀ ਤਾਬ ਨਾ ਝੱਲਦੈ ਹੋਏ ਤੋੜਿਆ ਦਮ

Friday, Apr 08, 2022 - 12:43 PM (IST)

ਅੱਗ ‘ਚ ਝੁਲਸੇ ਮਜ਼ਦੂਰ ਨੇ ਜ਼ਖਮਾਂ ਦੀ ਤਾਬ ਨਾ ਝੱਲਦੈ ਹੋਏ ਤੋੜਿਆ ਦਮ

ਤਪਾ ਮੰਡੀ (ਸ਼ਾਮ,ਗਰਗ) : ਬੀਤੇ ਦਿਨੀਂ ਪਿੰਡ ਸੁਖਪੁਰਾ ਦੇ ਨੌਜਵਾਨ ਵਲੋਂ ਆਪਣੇ ਆਪ ਨੂੰ ਅੱਗ ਲਾਕੇ ਗੰਭੀਰ ਹਾਲਤ ‘ਚ ਪੀ.ਜੀ.ਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਸੀ ਜਿਸ ਨੇ ਬੀਤੀ ਰਾਤ ਜ਼ਖਮਾਂ ਦੀ ਤਾਬ ਨਾ ਝੱਲਦੈ ਹੋਏ ਦਮ ਤੋੜ ਦਿੱਤਾ। ਇਸ ਸੰਬੰਧੀ ਪਰਿਵਾਰਿਕ ਮੈਂਬਰਾਂ ਅਨੁਸਾਰ ਪਰਮਜੀਤ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਸੁਖਪੁਰਾ ਅਪਣੇ ਮਾਤਾ ਪਿਤਾ ਨਾਲੋਂ ਅਲਗ ਰਹਿੰਦਾ ਸੀ ਅਤੇ ਇੱਕ ਬੇਟੀ ਹੈ। ਦਿਹਾੜੀ ਨਾ ਮਿਲਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਆਰਥਿਕ ਹਾਲਤ ਵੀ ਖ਼ਰਾਬ ਹੋਣ ਕਾਰਨ ਕਰਜ਼ੇ ‘ਚ ਡੁਬਿਆ ਹੋਇਆ ਸੀ।

ਇਹ ਵੀ ਪੜ੍ਹੋ : ‘ਆਪ’ ਵਿਧਾਇਕਾਂ ਨੂੰ ਬੀਬੀਆਂ ਦਾ ਸਵਾਲ: ਸਾਡੇ ਖਾਤਿਆਂ ’ਚ ਕਦੋਂ ਆਉਣਗੇ ਹਜ਼ਾਰ-ਹਜ਼ਾਰ ਰੁਪਏ?

ਬੀਤੇ ਦਿਨੀਂ ਪ੍ਰੇਸ਼ਾਨ ਹੋਕੇ ਪਿੰਡ ‘ਚ ਬਣੀ ਕਬਰਸਥਾਨ ‘ਚ ਆਪਣੇ ਆਪ ’ਤੇ ਪੈਟਰੋਲ ਦੀ ਬੋਤਲ ਛਿੜਕ ਕੇ ਲਾਈਟਰ ਨਾਲ ਅੱਗ ਲਗਾ ਲਈ ਸੀ ਜਿਸ ਨੂੰ ਗੰਭੀਰ ਹਾਲਤ ‘ਚ ਤਪਾ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਜਿਸ ਦੀ ਗੰਭੀਰ ਹਾਲਤ ਦੇਖਦਿਆਂ ਪੀ.ਜੀ.ਆਈ. ਚੰਡੀਗੜ੍ਹ ਦਾਖਲ ਕਰਵਾ ਦਿੱਤਾ ਸੀ ਜਿਥੇ ਜ਼ਖਮਾਂ ਦੀ ਤਾਬ ਨਾ ਝੱਲਦੈ ਹੋਏ ਨੌਜਵਾਨ ਮਜ਼ਦੂਰ ਦਮ ਤੋੜ ਗਿਆ। ਪੁਲਸ ਨੇ ਮ੍ਰਿਤਕ ਦੀ ਮਾਂ ਗੁਰਦੀਪ ਕੌਰ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਿਸ਼ਾਂ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ : ਮਿੱਡੂਖੇੜਾ ਕਤਲ ਕਾਂਡ : ਸ਼ਾਰਪ ਸ਼ੂਟਰਾਂ ਦੀ ਗ੍ਰਿਫ਼ਤਾਰੀ ਤੋਂ 7 ਦਿਨਾਂ ਬਾਅਦ ਹੋਏ ਅਹਿਮ ਖ਼ੁਲਾਸੇ

ਇਸ ਮੌਕੇ ਹਾਜ਼ਰ ਪਿੰਡ ਪੰਚਾਇਤ ਅਤੇ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਅਤੇ ਬਣਦਾ ਮੁਆਵਜਾ ਦਿੱਤਾ ਜਾਵੇ ਤਾਂ ਜੋ ਮ੍ਰਿਤਕ ਦੀ ਪਤਨੀ ਅਤੇ ਬੱਚੀ ਦਾ ਪਾਲਣ ਪੋਸ਼ਣ ਕਰ ਸਕੇ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News