ਕੈਪਟਨ ਸਰਕਾਰ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ : ਢੀਂਡਸਾ

Thursday, Nov 14, 2019 - 07:30 PM (IST)

ਕੈਪਟਨ ਸਰਕਾਰ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ : ਢੀਂਡਸਾ

ਲਹਿਰਾਗਾਗਾ,(ਜਿੰਦਲ)-‘‘ਪੰਜਾਬ ਦੇ ਨੌਜਵਾਨਾਂ ਦਾ ਵਿਦੇਸ਼ਾਂ ’ਚ ਜਾਣ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ ਜੋ ਇਕ ਚਿੰਤਾ ਦਾ ਵਿਸ਼ਾ ਹੈ।’’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਰਾਮਗਡ਼੍ਹ ਸੰਧੂਆਂ ਵਿਖੇ ਪੰਜਾਬ ਪੁਲਸ ਦੇ ਮੁਲਾਜ਼ਮ ਕਰਮਜੀਤ ਸਿੰਘ ਸੰਧੂ ਦੇ ਪਿਤਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਕਾਰਣ ਨੌਜਵਾਨਾਂ ਨੂੰ ਰੋਜ਼ਗਾਰ ਨਾ ਮਿਲਣਾ ਜਾਂ ਫਿਰ ਵਧੀਆ ਐਜੂਕੇਸ਼ਨ ਨਾ ਮਿਲਣਾ ਹੈ ਤਾਂ ਹੀ ਨੌਜਵਾਨ ਪੀਡ਼੍ਹੀ ਵਿਦੇਸ਼ਾਂ ’ਚ ਜਾਣ ਨੂੰ ਪਹਿਲ ਦੇ ਰਹੀ ਹੈ ਜੇ ਸਰਕਾਰ ਨੇ ਇਸ ਦਾ ਕੋਈ ਠੋਸ ਹੱਲ ਨਾ ਕੱਢਿਆ ਤਾਂ ਪੰਜਾਬ ਖਾਲੀ ਹੋ ਜਾਵੇਗਾ।

ਢੀਂਡਸਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਜੋ ਕਾਂਗਰਸ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ਪਰ ਸੂਬੇ ’ਚੋਂ ਸਰਕਾਰ ਬਣਨ ਤੋਂ ਬਾਅਦ ਵੀ ਕੈਪਟਨ ਦੀ ਅਗਵਾਈ ਸਰਕਾਰ ਨੇ ਕੋਈ ਵੀ ਪੂਰਾ ਨਹੀਂ ਕੀਤਾ, ਸਰਕਾਰ ਤੋਂ ਲੋਕਾਂ ਦਾਂ ਬਿਲਕੁਲ ਵਿਸ਼ਵਾਸ ਉੱਠ ਚੁੱਕਾ ਹੈ। ਲੋਕ ਅਤੇ ਮੁਲਾਜ਼ਮ ਧਰਨੇ ਮੁਜ਼ਾਹਰੇ ਲਾ ਕੇ ਵੀ ਥੱਕ ਚੁੱਕੇ ਹਨ ਪਰ ਸਰਕਾਰ ’ਤੇ ਕੋਈ ਅਸਰ ਨਹੀਂ ਹੋਇਆ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਸਰਕਾਰ ਪਰਾਲੀ ਸਾਡ਼ਣ ਵਾਲੇ ਕਿਸਾਨਾਂ ’ਤੇ ਪਰਚੇ ਦਰਜ ਕਰ ਰਹੀ ਹੈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ’ਤੇ ਧੱਕੇ ਨਾਲ ਪਰਚੇ ਦਰਜ ਕਰਨ ਦੀ ਥਾਂ ਕਿਸਾਨਾਂ ਨੂੰ ਪਰਾਲੀ ਨਾ ਸਾਡ਼ਣ ਦਾ ਮੁਆਵਜ਼ਾ ਦੇਵੇ।

ਇਸ ਮੌਕੇ ਜਥੇਦਾਰ ਰਾਮਪਾਲ ਸਿੰਘ ਬੈਨੀਵਾਲ, ਜਥੇਦਾਰ ਪ੍ਰਗਟ ਸਿੰਘ ਗਾਗਾ, ਸਾਬਕਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਸੰਤ ਸਿੰਘ ਭੁਟਾਲ, ਆਸ਼ੂ ਜਿੰਦਲ (ਡੇਅਰੀ ਵਾਲੇ) ਯੂਥ ਸਰਕਾਲ ਪ੍ਰਧਾਨ ਸੁਖਵਿੰਦਰ ਸਿੰਘ ਬਿੱਲੂ ਖੰਡੇਬਾਦ, ਸਾਬਕਾ ਮੈਨੇਜਰ ਅਮਰਜੀਤ ਸਿੰਘ, ਮਨੀਸ਼ ਕੁਮਾਰ ਕੌਹਰੀਆਂ ਆਦਿ ਤੋਂ ਇਲਾਵਾ ਹੋਰ ਵੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ ।


author

Bharat Thapa

Content Editor

Related News