ਮੁੱਖ ਮੰਤਰੀ ਜਾਣ ਬੁੱਝ ਕੇ ਅਦਾਲਤੀ ਦਖਲ ਦੀ ਗੱਲ ਤੋੜ-ਮਰੋੜ ਕੇ ਪੇਸ਼ ਕਰ ਰਹੇ ਹਨ : ਡਾ. ਚੀਮਾ

Thursday, Feb 04, 2021 - 08:53 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨੂੰ ਬਹਾਨੇ ਵਜੋਂ ਨਾ ਵਰਤਣ ਅਤੇ ਪਾਰਟੀ ਨੇ ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲਣ ਲਈ ਉਹਨਾਂ ਦੀ ਨਿਖੇਧੀ ਵੀ ਕੀਤੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਮੁੱਖ ਮੰਤਰੀ ਨੇ ਇਕ ਪ੍ਰੇਰਿਤ ਟਵੀਟ ਰਾਹੀਂ ਆਪਣੀ ਸਿਆਸੀ ਮਜਬੂਰੀ ਅਤੇ ਆਪਣੀ ਘਬਰਾਹਟ ਵਿਖਾ ਰਹੇ ਹਨ ਤੇ ਲੋਕਾਂ ਨਾਲ ਧੋਖਾ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਅਦਾਲਤੀ ਦਖਲ ਨੁੰ ਤੋੜ ਮਰੋੜ ਕੇ ਪੇਸ਼ ਕਰਨ ਦਾ ਯਤਨ ਕਰ ਰਹੇ ਹਨ ਜੋ ਬਿਲਕੁਲ ਬੇਲੋੜੀਂਦਾ ਹੈ। ਉਹਨਾ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਹੁਣ ਭਾਜਪਾ ਨਾਲ ਦੋਸਤਾਨਾ ਮੈਚ ਖੇਡ ਰਹੇ ਹਨ।
ਡਾ. ਚੀਮਾ ਨੇ ਕਿਹਾ ਕਿ ਪੰਜਾਬੀਆਂ ਨੂੰ ਇਹਨਾਂ ਤਰਕੀਬਾਂ ਨਾਲ ਮੂਰਖ ਨਹੀਂ ਬਣਾਇਆ ਜਾ ਸਕਦਾ। ਉਹਨਾਂ ਕਿਹਾ ਕਿ ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਉਸ ਵਿਅਕਤੀ ਤੋਂ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ ਜਿਸਨੇ ਪੰਜਾਬ ਦੇ ਹਿੱਤਾਂ ਨਾਲ ਹਮੇਸ਼ਾ ਧੋਖਾ ਕੀਤਾ ਤੇ ਹੁਣ ਵੀ ਉਹ ਪੰਜਾਬ ਦੇ ਹਿੱਤਾਂ ਤੇ ਕਿਸਾਨ ਅੰਦੋਲਨ ਦੇਹਿੱਤਾਂ ਖਿਲਾਫ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬੀ ਇਸ ਗੱਲ ਨੂੰ ਸਮਝ ਰਹੇ ਹਨ ਕਿ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਬਹੁਤੇ ਦਬਾਅ ਹੇਠ ਚੱਲਣ ਲਈ ਮਜਬੂਰ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਤੁਸੀਂ ਭਾਜਪਾ ਨੂੰ ਅਜਿਹਾ ਮੌਕਾ ਦੇ ਰਹੇ ਹੋ ਤਾਂ ਜੋ ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਪਾਸੇ ਕੀਤਾ ਜਾ ਸਕੇ।


Bharat Thapa

Content Editor

Related News