ਦਰਦਨਾਕ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ, ਅਣਪਛਾਤੇ ਕੈਂਟਰ ਚਾਲਕ ਵਿਰੁੱਧ ਮਾਮਲਾ ਦਰਜ

03/11/2024 5:28:59 PM

ਜਲਾਲਾਬਾਦ (ਆਦਰਸ਼,ਜਤਿੰਦਰ)- ਫਾਜ਼ਿਲਕਾ-ਫ਼ਿਰੋਜ਼ਪੁਰ ਰੋਡ ’ਤੇ ਪੈਂਦੇ ਪਿੰਡ ਬੱਘੇ ਕੇ ਮੋੜ ਦੇ ਨਜ਼ਦੀਕ ਬੀਤੀ ਰਾਤ ਮੋਟਰਸਾਈਕਲ ’ਚ ਬੇਸਹਾਰਾ ਪਸ਼ੂ ਦੇ ਟਕਰਾ ਜਾਣ ਕਾਰਨ ਇਕ ਚਾਲਕ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਵਨ ਕੁਮਾਰ ਵਾਸੀ ਨਿਧਾਨਾ ਜੋ ਕਿ ਪਿੰਡ ਫਤਿਹਗੜ ਲਾਧੂਕਾ ਮੰਡੀ ਵਿਖੇ ਕਟਿੰਗ ਦੀ ਦੁਕਾਨ ਦਾ ਕੰਮ ਕਰਦਾ ਹੈ ਅਤੇ ਆਪਣੀ ਦੁਕਾਨ ਨੂੰ ਬੰਦ ਕਰਕੇ ਆਪਣੇ ਮੋਟਰਸਾਈਕਲ ’ਤੇ  ਵਾਪਸ ਆਪਣੇ ਪਿੰਡ ਨਿਧਾਨਾ ਨੂੰ ਜਾ ਰਿਹਾ ਸੀ ਤਾਂ ਜਦੋਂ ਉਹ 8 ਵਜੇ ਦੇ ਕਰੀਬ ਬੱਘੇ ਕੇ ਮੋੜ ਦੇ ਕੋਲ ਪੁੱਜਾ ਤਾਂ ਅਚਾਨਕ ਉਸ ਦੇ ਮੋਟਰਸਾਈਕਲ ਦੇ ਅੱਗੇ ਬੇਸਹਾਰਾ ਪਸ਼ੂ ਆ ਗਿਆ ਅਤੇ ਮੋਟਰਸਾਇਕਲ ਬੇਕਾਬੂ ਹੋ ਕੇ ਸੜਕ ’ਤੇ ਡਿੱਗ ਪਿਆ ਅਤੇ ਜਲਾਲਾਬਾਦ ਦੀ ਸਾਈਡ ਤੋਂ ਆ ਰਹੇ ਕੈਂਟਰ ਚਾਲਕ ਵੱਲੋਂ ਉਸ ਨੂੰ ਬੂਰੀ ਤਰ੍ਹਾਂ ਨਾਲ ਕੁੱਚਲ ਦਿੱਤਾ ਅਤੇ ਜਿਸ ਦੀ ਮੌਕੇ ’ਤੇ ਦਰਦਨਾਕ ਮੌਤ ਹੋ ਗਈ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਦਰ ਜਲਾਲਾਬਾਦ ਦੀ ਪੁਲਸ ਦੇ ਏ. ਐੱਸ. ਆਈ. ਲਖਮੀਰ ਸਿੰਘ ਵੱਲੋਂ  ਮ੍ਰਿਤਕ ਪਵਨ ਕੁਮਾਰ ਦੇ ਰਿਸ਼ਤੇਦਾਰ ਤਰਸੇਮ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਨਿਧਾਨਾ ਦੇ ਬਿਆਨ ਦਰਜ ਕਰਕੇ ਅਣਪਛਾਤੇ ਕੈਂਟਰ ਚਾਲਕ ਵਿਰੁੱਧ ਅਧੀਨ ਧਾਰਾ 279, 304 ਏ ਦੇ ਤਹਿਤ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟ ਕਰਵਾ ਕੇ  ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।  

ਇਹ ਵੀ ਪੜ੍ਹੋ:  ਸ੍ਰੀ ਦਰਬਾਰ ਸਾਹਿਬ ਤੋਂ ਵਾਪਸ ਪਰਤਦਿਆਂ 4 ਦੋਸਤਾਂ ਨਾਲ ਵਾਪਰੀ ਅਣਹੋਣੀ, ਉੱਡੇ ਕਾਰ ਦੇ ਪਰਖੱਚੇ, ਇਕ ਦੀ ਮੌਤ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News