ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ

03/07/2020 8:56:44 PM

ਬਠਿੰਡਾ, (ਜ.ਬ.)- ਡੱਬਵਾਲੀ ਰੋਡ ’ਤੇ ਪਿੰਡ ਗਹਿਰੀ ਬੁੱਟਰ ਨਜ਼ਦੀਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ ਗਈ, ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਬੀਤੀ ਰਾਤ ਲਗਭਗ 8 ਵਜੇ ਡੱਬਵਾਲੀ ਰੋਡ ’ਤੇ ਪਿੰਡ ਗਹਿਰੀ ਬੁੱਟਰ ਨਜ਼ਦੀਕ ਇਕ ਰਾਹਗੀਰ ਨੌਜਵਾਨ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ। ਉਕਤ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਹਾਦਸੇ ਤੋਂ ਬਾਅਦ ਚਾਲਕ ਵਾਹਨ ਸਮੇਤ ਫਰਾਰ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗਿੱਲ ਅਤੇ ਗੌਤਮ ਗੋਇਲ ਮੌਕੇ ’ਤੇ ਪਹੁੰਚੇ ਅਤੇ ਥਾਣਾ ਸੰਗਤ ਪੁਲਸ ਨੂੰ ਸੂਚਿਤ ਕੀਤਾ। ਨੌਜਵਾਨ ਦੀ ਲਾਸ਼ ਸਡ਼ਕ ’ਤੇ ਪਈ ਹੋਈ ਸੀ। ਮ੍ਰਿਤਕ ਪਾਸ ਅਜਿਹਾ ਕੋਈ ਕਾਗਜ਼ ਨਹੀਂ ਮਿਲਿਆ ਜਿਸ ਨਾਲ ਉਸਦੀ ਸ਼ਨਾਖਤ ਹੋ ਸਕੇ। ਪੁਲਸ ਦੀ ਮੁੱਢਲੀ ਕਾਰਵਾਈ ਤੋਂ ਬਾਅਦ ਸੰਸਥਾ ਵਰਕਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਫਿਲਹਾਲ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸ਼ਨਾਖਤ ਲਈ ਰੱਖਿਆ ਗਿਆ ਹੈ।

Bharat Thapa

This news is Content Editor Bharat Thapa