ਬੱਸ ਦੀ ਲਪੇਟ ’ਚ ਆਉਣ ਨਾਲ ਸਾਬਕਾ ਸੂਬੇਦਾਰ ਦੀ ਮੌਤ

Thursday, Dec 20, 2018 - 01:27 AM (IST)

ਬੱਸ ਦੀ ਲਪੇਟ ’ਚ ਆਉਣ ਨਾਲ ਸਾਬਕਾ ਸੂਬੇਦਾਰ ਦੀ ਮੌਤ

ਮੋਗਾ, (ਅਾਜ਼ਾਦ)- ਅੱਜ ਬਾਅਦ ਦੁਪਹਿਰ ਮੋਗਾ-ਅੰਮ੍ਰਿਤਸਰ ਰੋਡ ’ਤੇ ਤੇਜ਼ ਰਫਤਾਰ ਬੱਸ ਦੀ ਲਪੇਟ ’ਚ ਆਉਣ ਕਾਰਨ ਸਾਬਕਾ ਸੂਬੇਦਾਰ ਪਿੱਪਲ ਸਿੰਘ (55) ਨਿਵਾਸੀ ਪਿੰਡ ਢੋਲੇਵਾਲਾ ਦੀ ਮੌਤ ਹੋ ਗਈ। ਪੁਲਸ ਨੇ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਹੈ, ਜਦਕਿ ਬੱਸ ਚਾਲਕ ਭੱਜਣ ਵਿਚ ਸਫਲ ਹੋ ਗਿਆ। ਹਾਦਸੇ ਦਾ ਪਤਾ ਲੱਗਣ ’ਤੇ ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਵਰਿੰਦਰ ਕੁਮਾਰ ਅਤੇ ਹੌਲਦਾਰ ਮਨਪ੍ਰੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਜਾਣਕਾਰੀ ਅਨੁਸਾਰ ਸਾਬਕਾ ਸੂਬੇਦਾਰ ਪਿੱਪਲ ਸਿੰਘ, ਜੋ ਇਕ ਬੱਚੇ ਦਾ ਪਿਉ ਹੈ ਅਤੇ ਇਕ ਪ੍ਰਾਈਵੇਟ ਕੰਪਨੀ ਵਿਚ ਸਕਿਓਰਿਟੀ ਗਾਰਡ ਵਜੋਂ ਕੰਮ ਕਰਦਾ ਸੀ। ਅੱਜ ਬਾਅਦ ਦੁਪਹਿਰ ਆਪਣੇ ਮੋਟਰਸਾਈਕਲ ’ਤੇ ਪਿੰਡ ਜਾ ਰਿਹਾ ਸੀ ਤਾਂ ਜਦੋਂ ਉਹ ਅੰਮ੍ਰਿਤਸਰ ਰੋਡ ’ਤੇ ਸਥਿਤ ਸਵੇਰਾ ਹਸਪਤਾਲ ਕੋਲ ਪੁੱਜਾ ਤਾਂ ਪਿੱਛੋਂ ਆ ਰਹੀ ਇਕ ਪ੍ਰਾਈਵੇਟ ਕੰਪਨੀ ਦੀ ਤੇਜ਼ ਰਫਤਾਰ ਬੱਸ ਨੇ ਪਿੱਛੋਂ ਉਸ ਨੂੰ ਟੱਕਰ ਮਾਰ  ਦਿੱਤੀ, ਜਿਸ ਨਾਲ ਪਿੱਪਲ ਸਿੰਘ ਮੋਟਰਸਾਈਕਲ ਸਮੇਤ ਡਿੱਗ ਪਿਆ ਤੇ ਜ਼ਖਮੀ ਹੋ ਗਿਆ ਤੇ ਉਸ ਨੂੰ ਹਸਪਤਾਲ ਲੈ ਜਾਇਆ ਜਾ ਰਿਹਾ ਸੀ ਕਿ  ਰਸਤੇ  ’ਚ ਉਸ ਨੇ ਦਮ ਤੋਡ਼ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਹਰਭਜਨ ਸਿੰਘ ਪੁੱਤਰ ਗੁਰਬਚਨ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟ ਲਈ ਸਿਵਲ ਹਸਪਾਤਲ ਮੋਗਾ ਰੱਖਿਆ ਗਿਆ ਹੈ, ਜਿਸ ਨੂੰ ਅੱਜ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਜਾਵੇਗਾ। ਜਾਂਚ ਅਧਿਕਾਰੀ ਨੇ ਕਿਹਾ ਕਿ ਬੱਸ ਚਾਲਕ ਦੀ ਤਲਾਸ਼ ਜਾਰੀ ਹੈ।


Related News