ਕਰਜ਼ੇ ਦੇ ਝੰਬੇ ਕਿਸਾਨ ਨੇ ਬਿਜਲੀ ਤਾਰਾਂ ਨੂੰ ਹੱਥ ਲਾ ਕੇ ਦਿੱਤੀ ਜਾਨ
Friday, Oct 20, 2017 - 10:56 PM (IST)
ਸ਼ਹਿਣਾ (ਸਿੰਗਲਾ)— ਅੱਜ ਪਿੰਡ ਚੰਨਣਵਾਲ ਵਿਖੇ ਕਰਜ਼ੇ ਦੀ ਮਾਰ ਹੇਠ ਆਏ ਇਕ ਕਿਸਾਨ ਨੇ ਆਰਥਿਕ ਤੰਗੀ ਕਾਰਨ ਬਿਜਲੀ ਦੇ ਟਰਾਂਸਫਾਰਮਰ 'ਤੇ ਚੜ੍ਹ ਕੇ ਤਾਰਾਂ ਨੂੰ ਹੱਥ ਲਾਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਟੱਲੇਵਾਲ ਦੇ ਐੱਸ.ਐੱਚ.ਓ. ਕਮਲਜੀਤ ਸਿੰਘ ਨੇ ਦੱਸਿਆ ਕਿ ਕਿਸਾਨ ਸੁਰਜੀਤ ਸਿੰਘ (60) ਪੁੱਤਰ ਬਿੱਕਰ ਸਿੰਘ ਵਾਸੀ ਚੰਨਣਵਾਲ ਚਾਰ ਏਕੜ ਜ਼ਮੀਨ ਦਾ ਮਾਲਕ ਸੀ। ਬੈਂਕ ਦਾ 3 ਲੱਖ ਅਤੇ ਸ਼ਾਹੂਕਾਰਾ ਦਾ 5 ਲੱਖ ਦਾ ਕਰਜ਼ਾ ਸਿਰ 'ਤੇ ਚੜ੍ਹਿਆ ਹੋਣ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਅੱਜ ਉਸਨੇ ਅਨਾਜ ਮੰਡੀ ਦੇ ਕੋਲ ਬਿਜਲੀ ਦੇ ਟਰਾਂਸਫਾਰਮਰ 'ਤੇ ਚੜ੍ਹ ਕੇ ਤਾਰਾਂ ਨੂੰ ਹੱਥ ਲੱਗਾਕੇ ਖੁਦਕਸੀ ਕਰ ਲਈ।
ਪਰਿਵਾਰ ਮੈਂਬਰਾਂ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਉਸ ਨੂੰ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਮ੍ਰਿਤਕ ਕਿਸਾਨ ਦੇ ਪੁੱਤਰ ਦਲਵੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਏ.ਐੱਸ.ਆਈ. ਬਲਦੇਵ ਸਿੰਘ ਨੇ ਧਾਰਾ 174 ਤਹਿਤ ਕਾਰਵਾਈ ਅਮਲ 'ਚ ਲਿਆਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ।
