ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੇ ਦਿਵਿਆਂਗ ਵਿਅਕਤੀ ਨੇ ਨਹਿਰ 'ਚ ਮਾਰੀ ਛਾਲ

09/30/2023 1:18:39 PM

ਸਾਦਿਕ (ਪਰਮਜੀਤ)- ਸਾਦਿਕ ਦੇ ਇਕ ਨੌਜਵਾਨ ਵੱਲੋਂ ਬੀਤੀ ਰਾਤ ਨੇੜਲੇ ਪਿੰਡ ਪਿੰਡੀ ਬਲੋਚਾਂ ਨੇੜਿਓਂ ਲੰਘਦੀ ਗੰਗ ਕੈਨਾਲ ਨਹਿਰ ਵਿਚ ਛਾਲ ਮਾਰ ਦੇਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਗੱਲਬਾਤ ਕਰਦਿਆਂ ਨੌਜਵਾਨ ਦੇ ਭਰਾ ਤੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਸਰਗਰਮ ਆਗੂ ਬਾਬਾ ਜਸਵਿੰਦਰ ਸਿੰਘ ਸੋਨੂੰ ਨੇ ਦੱਸਿਆ ਕਿ ਮਹਿੰਦਰ ਸਿੰਘ (48) ਅਪਾਹਜ ਸੀ ਤੇ ਉਸ ਦੀ ਇਕ ਲੱਤ ਕੱਟੀ ਹੋਈ ਸੀ। ਉਹ ਸਾਦਿਕ ਵਿਖੇ ਆਟੋ ਚਲਾਉਣ ਦਾ ਕੰਮ ਕਰਦਾ ਸੀ ਤੇ ਘਰ ਦੀ ਮਾਲੀ ਹਾਲਤ ਤੇ ਕੰਮਕਾਜ ਠੀਕ ਨਾ ਹੋਣ ਕਰ ਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਲਾਸ਼ ਬਣ ਆਏ ਪੁੱਤ ਨੂੰ ਦੇਖ ਧਾਹਾਂ ਮਾਰ ਰੋਏ ਮਾਪੇ

ਇਸੇ ਪ੍ਰੇਸਾ਼ਨੀ ਕਾਰਨ ਬੀਤੀ ਰਾਤ ਘਰੋਂ ਚਲਾ ਗਿਆ। ਜਦ ਉਹ ਘਰ ਨਾ ਆਇਆ ਤਾਂ ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਗਈ। ਪਿੰਡੀ ਬਲੋਚਾਂ ਵਾਸੀਆਂ ਤੋਂ ਪਤਾ ਲੱਗਿਆ ਕਿ ਇਕ ਨੌਜਵਾਨ ਨਹਿਰ ਵਿਚ ਛਾਲ ਮਾਰ ਗਿਆ ਤੇ ਹੋ ਸਕਦਾ ਹੈ ਕਿ ਉਹ ਮਹਿੰਦਰ ਸਿੰਘ ਹੀ ਹੋਵੇ। ਪਰਿਵਾਰ ਵੱਲੋਂ ਸਾਦਿਕ ਪੁਲਸ ਨੂੰ ਸੂਚਿਤ ਕਰਨ ’ਤੇ ਸਹਾਇਕ ਥਾਣੇਦਾਰ ਬੇਅੰਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਮੈਂਬਰ ਵੀ ਵੱਡੀ ਗਿਣਤੀ ਵਿਚ ਨਹਿਰ ਕੰਡੇ ਪੁੱਜੇ, ਜਿਥੇ ਮਹਿੰਦਰ ਸਿੰਘ ਦਾ ਆਧਾਰ ਕਾਰਡ, ਖਰੌੜੀਆਂ ਤੇ ਹੋਰ ਸਾਮਾਨ ਨਹਿਰ ਦੀ ਪਟੜੀ ਤੋਂ ਮਿਲਿਆ। ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਹਾਲੇ ਮਹਿੰਦਰ ਸਿੰਘ ਮਿਲ ਨਹੀਂ ਸਕਿਆ ਪਰ ਪੁਲਸ, ਲੋਕਾਂ ਤੇ ਪਰਿਵਾਰ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਸੰਗਰੂਰ ਵਾਸੀਆਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਨਾਲ ਹੀ ਕਰ ਦਿੱਤਾ ਇਕ ਹੋਰ ਐਲਾਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan