28 ਸਾਲਾਂ ਤੋਂ ਬਰਖ਼ਾਸਤ ਕੀਤੇ ਮੁਲਾਜ਼ਮ ਨੂੰ ਮਿਲਿਆ ਇਨਸਾਫ਼, ਹਾਈਕੋਰਟ ਨੇ 1987 ਤੋਂ ਸਾਰੇ ਲਾਭ ਦੇਣ ਦੇ ਦਿੱਤੇ ਹੁਕਮ
Sunday, Dec 31, 2023 - 02:12 PM (IST)
ਚੰਡੀਗੜ੍ਹ - ਅੱਧੀ ਜ਼ਿੰਦਗੀ ਇਨਸਾਫ਼ ਲਈ ਲੜਨ ਵਾਲੀ ਬਰਖ਼ਾਸਤ ਮਹਿਲਾ ਮੁਲਾਜ਼ਮ ਨੂੰ ਸੇਵਾਮੁਕਤੀ ਦੀ ਉਮਰ ਪੂਰੀ ਹੋਣ ਦੇ 11 ਮਹੀਨੇ ਬਾਅਦ ਇਨਸਾਫ਼ ਮਿਲਿਆ ਹੈ। ਹਾਈ ਕੋਰਟ ਨੇ 28 ਸਾਲ ਪਹਿਲਾਂ ਜਾਰੀ ਕੀਤੇ ਬਰਖਾਸਤਗੀ ਦੇ ਹੁਕਮਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਸ ਨੂੰ 1987 'ਚ ਨਿਯੁਕਤੀ ਦੀ ਮਿਤੀ ਤੋਂ ਕਲਰਕ ਮੰਨਿਆ ਜਾਵੇ। ਇਸ ਨੂੰ 1997 'ਚ ਰੈਗੂਲਰ ਕੀਤਾ ਜਾਵੇ ਅਤੇ ਇਸ ਮਿਆਦ ਦੇ ਤਨਖਾਹ, ਵਾਧੇ ਅਤੇ ਤਰੱਕੀ ਅਤੇ ਸੇਵਾਮੁਕਤੀ ਨਾਲ ਸਬੰਧਤ ਸਾਰੇ ਲਾਭ ਜਾਰੀ ਕੀਤੇ ਜਾਣ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮਾਂ ਦੀ ਪਾਲਣਾ ਕਰਨ ਲਈ ਤਿੰਨ ਮਹੀਨਿਆਂ ਦਾ ਸਮਾਂ ਦਿੱਤਾ ਹੈ।
ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ
ਪਟੀਸ਼ਨ ਦਾਇਰ ਕਰਦਿਆਂ ਰੁਪਿੰਦਰ ਕੌਰ ਨੇ ਐਡਵੋਕੇਟ ਵਿਕਾਸ ਸਿੰਘ ਰਾਹੀਂ ਹਾਈਕੋਰਟ ਨੂੰ ਦੱਸਿਆ ਕਿ ਉਸ ਦੀ ਨਿਯੁਕਤੀ 13 ਅਕਤੂਬਰ 1987 ਨੂੰ ਖੇਤੀਬਾੜੀ ਵਿਭਾਗ ਵਿੱਚ ਡੇਲੀ ਵੇਜ ਕਲਰਕ ਵਜੋਂ ਹੋਈ ਸੀ। ਇਸ ਤੋਂ ਬਾਅਦ 1989 'ਚ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ। ਇਸ ਹੁਕਮ ਨੂੰ ਉਨ੍ਹਾਂ ਨੇ ਕਪੂਰਥਲਾ ਲੇਬਰ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਅਦਾਲਤ ਨੇ 20 ਮਾਰਚ 1991 ਤੋਂ ਉਸ ਦੀ ਬਹਾਲੀ ਅਤੇ ਸੇਵਾ ਲਾਭ ਦੇਣ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਪਟੀਸ਼ਨਰ ਨੂੰ 1 ਨਵੰਬਰ, 1994 ਨੂੰ ਬਹਾਲ ਕਰ ਦਿੱਤਾ ਗਿਆ, ਪਰ ਦਿਹਾੜੀਦਾਰ ਲੇਬਰ ਵਜੋਂ ਸੇਵਾ ਵਿੱਚ ਰੱਖਿਆ ਗਿਆ। 31 ਜਨਵਰੀ 1995 ਨੂੰ ਉਨ੍ਹਾਂ ਨੂੰ ਇਹ ਕਹਿ ਕੇ ਬਰਖਾਸਤ ਕਰ ਦਿੱਤਾ ਗਿਆ ਕਿ ਵਿਭਾਗ ਵਿੱਚ ਲੇਬਰ ਦਾ ਕੋਈ ਕੰਮ ਨਹੀਂ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ
ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਰਵੱਈਆ ਠੀਕ ਨਹੀਂ ਹੈ। ਜਦੋਂ ਪਟੀਸ਼ਨਰ ਨੂੰ ਟਾਈਪਿਸਟ ਦੀ ਨੌਕਰੀ ਦਿੱਤੀ ਗਈ ਸੀ ਤਾਂ ਅਦਾਲਤ ਦੇ ਹੁਕਮਾਂ 'ਤੇ ਉਸ ਨੂੰ ਕਿਵੇਂ ਬਹਾਲ ਕਰਕੇ ਦਿਹਾੜੀਦਾਰ ਮਜ਼ਦੂਰ ਵਜੋਂ ਭਰਤੀ ਕੀਤਾ ਗਿਆ। ਲੇਬਰ ਵਿਭਾਗ ਵਿੱਚ ਕੋਈ ਕੰਮ ਨਹੀਂ ਸੀ। ਇਸ ਆਧਾਰ 'ਤੇ ਪਟੀਸ਼ਨਰ ਨੂੰ ਬਰਖਾਸਤ ਕਰ ਦਿੱਤਾ ਗਿਆ ਪਰ ਵਿਭਾਗ ਨੇ ਕੋਈ ਵੀ ਸਬੂਤ ਪੇਸ਼ ਨਹੀਂ ਕੀਤਾ ਕਿ ਟਾਈਪਿਸਟ ਦਾ ਕੋਈ ਕੰਮ ਨਹੀਂ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਨਵੇਂ ਸਾਲ ’ਤੇ ਹੋਵੇਗੀ ਹੱਡ ਚੀਰਵੀਂ ਠੰਡ, ਧੁੰਦ ਦੀ ਚਾਦਰ ’ਚ ਲਿਪਟੀ ਰਿਹੇਗੀ ਗੁਰੂ ਨਗਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8