ਬਿਜਲੀ ਕਰਮਚਾਰੀਆਂ ਨੇ ਮਨਪ੍ਰੀਤ ਬਾਦਲ ਨੂੰ  ਦਿਖਾਈਆਂ ਕਾਲੀਆਂ ਝੰਡੀਆਂ

01/13/2019 6:23:02 AM

 ਫਿਰੋਜ਼ਪੁਰ,  (ਕੁਮਾਰ)– ਜੁਆਇੰਟ ਫੋਰਮ ਪੰਜਾਬ ਬਿਜਲੀ ਬੋਰਡ ਵੱਲੋਂ ਅੱਜ ਸੁਰਿੰਦਰ ਸ਼ਰਮਾ, ਬਲਕਾਰ ਸਿੰਘ, ਰਾਕੇਸ਼ ਸੈਨੀ, ਪ੍ਰਕਾਸ਼ ਬੱਤਰਾ, ਜਗਤਾਰ ਸਿੰਘ ਅਤੇ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਫਿਰੋਜ਼ਪੁਰ ਸ਼ਹਿਰ ਵਿਚ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ਾਂਤੀਪੂਰਵਕ ਰੋਸ ਪ੍ਰਗਟ ਕਰਨ ਜਾਂਦੇ ਬਿਜਲੀ ਕਰਮਚਾਰੀਆਂ ਨੂੰ ਪੁਲਸ  ਮੁਲਾਜ਼ਮਾਂ ਨੇ ਸਮਾਰੋਹ ਵਾਲੀ ਜਗ੍ਹਾ ’ਤੇ ਜਾਣ ਤੋਂ ਰੋਕ ਦਿੱਤਾ। ਸਹੁੰ ਚੁੱਕ ਸਮਾਗਮ ਵਿਚ ਭਾਗ ਲੈਣ ਆਏ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਅਧਿਕਾਰੀਆਂ ਵੱਲੋਂ ਜੁਆਇੰਟ ਫੋਰਮ ਦੇ ਆਗੂਆਂ ਨੂੰ ਮਿਲਵਾਇਆ ਗਿਆ, ਜਿਥੇ ਬਿਜਲੀ ਕਰਮਚਾਰੀਆਂ ਨੇ ਵਿੱਤ ਮੰਤਰੀ ਪੰਜਾਬ ਨੂੰ ਆਪਣਾ ਮੰਗ-ਪੱਤਰ ਸੌਂਪਿਆ ਅਤੇ ਕਿਹਾ ਕਿ ਲੰਬੇ ਸਮੇਂ ਤੋਂ ਬਿਜਲੀ ਕਰਮਚਾਰੀ ਆਪਣੀਆਂ ਮੰਗਾਂ  ਸਬੰਧੀ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਵਿੱਤ ਮੰਤਰੀ ਪੰਜਾਬ ਨੇ ਜੁਆਇੰਟ ਫੋਰਮ ਦੇ ਆਗੂਆਂ ਨੂੰ 26 ਜਨਵਰੀ ਨੂੰ ਚੰਡੀਗਡ਼੍ਹ ਵਿਚ ਆ ਕੇ ਮੰਗਾਂ ਸਬੰਧੀ ਮੀਟਿੰਗ ਕਰਨ ਦਾ ਸਮਾਂ ਦਿੱਤਾ ਹੈ। 


Related News