ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਜੋੜ ਮੇਲਾ ਸ਼ੁਰੂ
Friday, Jan 12, 2024 - 04:27 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਇਤਿਹਾਸਕ ਮੇਲਾ ਮਾਘੀ ਸਬੰਧੀ ਧਾਰਮਿਕ ਸਮਾਗਮ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਆਰੰਭ ਹੋ ਗਏ ਹਨ। ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਜਿੰਨ੍ਹਾਂ ਦੇ ਭੋਗ 14 ਜਨਵਰੀ ਨੂੰ ਪਾਏ ਜਾਣਗੇ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਦੇ ਮੇਲੇ 'ਚ ਪਹੁੰਚੀ ਬੀਬੀ ਹਰਸਿਮਰਤ ਕੌਰ ਬਾਦਲ, ਹਾਜ਼ਰ ਹੋਈਆਂ ਔਰਤਾਂ ਦਾ ਵਧਾਇਆ ਮਾਣ
12,13,14 ਜਨਵਰੀ ਨੂੰ ਲਗਾਤਾਰ ਧਾਰਮਿਕ ਸਮਾਗਮ ਸ੍ਰੀ ਦਰਬਾਰ ਸਾਹਿਬ ਵਿਖੇ ਚੱਲਣਗੇ। 14 ਜਨਵਰੀ ਨੂੰ ਮਾਘੀ ਮੌਕੇ ਪੱਵਿਤਰ ਇਸ਼ਨਾਨ ਹੋਵੇਗਾ। 15 ਜਨਵਰੀ ਨੂੰ ਨਗਰ ਕੀਰਤਨ ਨਾਲ ਮਾਘੀ ਦੀ ਰਸਮੀ ਸਮਾਪਤੀ ਹੋਵੇਗੀ। ਦੱਸ ਦੇਈਏ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਆਨੰਦਪੁਰ ਸਾਹਿਬ ਦੇ ਕਿਲ੍ਹੇ ਵਿਚ ਬੇਦਾਵਾ ਦੇ ਕੇ ਆਏ ਸਿੰਘਾਂ ਨੇ ਖਿਦਰਾਣੇ ਦੀ ਢਾਬ ਦੇ ਨਾਮ ਨਾਲ ਜਾਣੀ ਜਾਂਦੀ ਇਸ ਧਰਤੀ 'ਤੇ ਮੁਗਲ ਹਕੂਮਤ ਵਿਰੁੱਧ ਲੜਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਸਨ।
ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ
ਉਨ੍ਹਾਂ 40 ਸ਼ਹੀਦ ਸਿੰਘਾਂ ਨੂੰ ਇਤਿਹਾਸ ਵਿਚ 40 ਮੁਕਤਿਆਂ ਦੇ ਨਾਮ ਨਾਲ ਜਾਣਿਆ ਜਾਂਦਾ ਹੈ। 40 ਮੁਕਤਿਆਂ ਦੀ ਯਾਦ ਵਿਚ ਹੀ ਇਤਿਹਾਸਕ ਮੇਲਾ ਮਾਘੀ ਲੱਗਦਾ ਹੈ। ਇਸ ਮੇਲੇ ਦੌਰਾਨ ਦੇਸ਼ ਵਿਦੇਸ਼ ਚੋਂ ਸੰਗਤ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੀ ਹੈ। ਜੋੜ ਮੇਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ 'ਤੇ ਸੰਗਤ ਦੇ ਲੰਗਰਾਂ ਅਤੇ ਰਿਹਾਇਸ਼ ਲਈ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਲਗਾਤਾਰ ਗੁਰਬਾਣੀ ਕੀਰਤਨ ਦੇ ਪ੍ਰਵਾਹ ਚੱਲਣਗੇ ਅਤੇ ਰਾਗੀ, ਢਾਡੀ ਅਤੇ ਪ੍ਰਚਾਰਕ ਸਿੰਘ ਸੰਗਤ ਨੂੰ ਗੁਰਇਤਿਹਾਸ ਦੇ ਨਾਲ ਜੋੜਣਗੇ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਮੁਕੱਦਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8