ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਦੀ ਹੋਈ ਮੌਤ

08/07/2022 3:25:59 PM

ਭਵਾਨੀਗੜ੍ਹ (ਵਿਕਾਸ)-ਕਰਜ਼ੇ ਦੇ ਬੋਝ ਕਾਰਨ ਪ੍ਰੇਸ਼ਾਨੀ ਝੱਲ ਰਹੇ ਨੇੜਲੇ ਪਿੰਡ ਬਲਿਆਲ ਦੇ ਇਕ ਕਿਸਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸੁਖਵਿੰਦਰ ਸਿੰਘ ਬਲਿਆਲ ਨੇ ਦੱਸਿਆ ਕਿ ਕਿਸਾਨ ਹਰਦੇਵ ਸਿੰਘ (58) ਪੁੱਤਰ ਦਰਬਾਰਾ ਸਿੰਘ ਵਾਸੀ ਬਲਿਆਲ ਤਕਰੀਬਨ 3 ਏਕੜ ਜ਼ਮੀਨ ਦਾ ਮਾਲਕ ਸੀ ਤੇ ਕਰਜ਼ੇ ’ਚ ਡੁੱਬਿਆ ਹੋਇਆ ਸੀ। ਕਿਸਾਨ ਦੇ ਸਿਰ ਸਰਕਾਰੀ ਤੇ ਗੈਰ-ਸਰਕਾਰੀ 7-8 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਰਕੇ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਤੇ ਅੱਜ ਸਵੇਰੇ ਜਦੋਂ ਉਹ ਆਪਣੇ ਖੇਤ ’ਚ ਕੰਮ ਕਰ ਰਿਹਾ ਸੀ ਤਾਂ ਅਚਾਨਕ ਹਰਦੇਵ ਸਿੰਘ ਚੱਕਰ ਖਾ ਕੇ ਖੇਤ ’ਚ ਹੀ ਡਿੱਗ ਪਿਆ, ਜਿਸ ਕਾਰਨ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਉਧਰ ਪੁਲਸ ਨੇ ਮ੍ਰਿਤਕ ਦੇ ਲੜਕੇ ਗੁਰਧਿਆਨ ਸਿੰਘ ਵੱਲੋਂ ਦਿੱਤੀ ਸੂਚਨਾ ਦੇ ਅਾਧਾਰ ’ਤੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਲਾਸ਼ ਨੂੰ ਵਾਰਿਸਾਂ ਹਵਾਲੇ ਕੀਤਾ। ਮ੍ਰਿਤਕ ਕਿਸਾਨ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਯੋਗ ਮੁਆਵਜ਼ੇ ਦੀ ਮੰਗ ਕੀਤੀ ਹੈ।

Manoj

This news is Content Editor Manoj