ਪੰਜਾਬ ਦਾ ਕਿਸਾਨ ਪੂਰੇ ਦੇਸ਼ ਦਾ ਪੇਟ ਭਰਦਾ ਹੈ, ਇਸਨੂੰ ਬਰਬਾਦ ਨਹੀ ਹੋਣ ਦਿੱਤਾ ਜਾਵੇਗਾ : ਢਿੱਲੋਂ

10/14/2020 2:50:28 AM

ਫਰੀਦਕੋਟ, (ਬਾਂਸਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਅਤੇ ਕਿਸਾਨੀ ਨੂੰ ਬਚਾਉਣ ਲਈ ਵਚਨਬੱਧ ਹਨ, ਇਸੇ ਲਈ ਕੇਂਦਰ ਸਰਕਾਰ ਦੁਆਰਾ ਕਾਰਪੋਰੇਟ ਘਰਾਣਿਆਂ ਨੂੰ ਲਾਹਾ ਪਹੁੰਚਾਉਣ ਲਈ ਜੋ ਕਿਸਾਨ ਮਾਰੂ ਖੇਤੀ ਕਾਨੂੰਨ ਲੈ ਕੇ ਆਈ ਹੈ ਉਸਦਾ ਨਿਰੰਤਰ ਵਿਰੋਧ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਫਰੀਦਕੋਟ ਅਤੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਨੇ ਫਰੀਦਕੋਟ ਵਿਖੇ ਕਰਦਿਆਂ ਕਿਹਾ ਕਿ ਇਸ ਖੇਤੀ ਕਾਨੂੰਨ ਨਤੀਜੇ ਆਉਣ ਵਾਲੇ ਸਮੇਂ ਵਿਚ ਭਿਆਨਕ ਨਿਕਲਣਗੇ । ਪੰਜਾਬ ਦਾ ਕਿਸਾਨ ਪੂਰੇ ਦੇਸ਼ ਦਾ ਪੇਟ ਭਰਦਾ ਹੈ ਅਤੇ ਇਸਨੂੰ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਇਸ ਵਕਤ ਝੋਨੇ ਦੀ ਕਟਾਈ ਦਾ ਸਮਾਂ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਦੀਆਂ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਪੰਜਾਬ ਸਰਕਾਰ ਦੁਆਰਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਸਮੇਂ ਸਿਰ ਕੀਤਾ ਜਾ ਰਿਹਾ ਹੈ। ਇਸ ਮੌਕੇ ਅਮਿਤ ਕੁਮਾਰ ਜੁਗਨੂੰ, ਲੂਕਾ ਸ਼ਰਮਾ, ਰਿਸ਼ੂ ਐੱਮ. ਸੀ., ਕਸ਼ਮੀਰ ਸਿੰਘ, ਡਾ. ਰੇਸ਼ਮ ਸਿੰਘ ਅਤੇ ਬਿੱਟੂ ਕਾਬਲਵਾਲਾ ਅਤੇ ਹੋਰ ਮੌਜੂਦ ਸਨ।

Bharat Thapa

This news is Content Editor Bharat Thapa