ਤੇਜ਼ ਰਫਤਾਰ ਟਰੱਕ ਨੇ ਨੌਜਵਾਨ ਨੂੰ ਕੁਚਲਿਆ, ਮੌਤ

01/24/2019 2:01:55 AM

ਬਠਿੰਡਾ, (ਸੁਖਵਿੰਦਰ)- ਥਰਮਲ ਪਲਾਂਟ ਨਜ਼ਦੀਕ ਤੇਜ਼ ਰਫ਼ਤਾਰ ਟਰੱਕ ਦੇ ਕੁਚਲਣ ਕਾਰਨ ਮੋਟਰਸਾਈਕਲ ਚਾਲਕ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਲੋਟ ਰੋਡ ’ਤੇ ਥਰਮਲ ਪਲਾਟ ਨਜ਼ਦੀਕ ਟਰੱਕ ਚਾਲਕ ਨੇ ਮੋਟਰਸਾਈਕਲ ਚਾਲਕ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ ’ਤੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਵਾਲੰਟੀਅਰ ਰਾਜੂ, ਰਾਜਵਿੰਦਰ ਸਿੰਘ, ਹਰਸ਼ਿਤ ਚਾਵਲਾ ਮੌਕੇ ’ਤੇ ਪਹੁੰਚੇ ਅਤੇ ਪੁਲਸ ਦੀ ਮੁੱਢਲੀ ਕਾਰਵਾਈ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਸ਼ਨਾਖਤ ਜਗਦੀਸ਼ ਕੁਮਾਰ ਪੁੱਤਰ ਦੁਰਗਾ ਦਾਸ ਵਾਸੀ ਜਨਤਾ ਨਗਰ ਵਜੋਂ ਹੋਈ। ਮ੍ਰਿਤਕ ਸਿੱਖਿਆ ਵਿਭਾਗ ਵਿਚ ਜੂਨੀਅਰ ਅਸਿਸਟੈਂਟ ਦੇ ਅਹੁਦੇ ’ਤੇ ਤਾਇਨਾਤ ਸੀ।