ਧੂਰੀ ’ਚ ਪੁਰਾਣੀ ਕਚਿਹਰੀ ਬਿਲਡਿੰਗ ’ਤੇ ਲੱਗੀ ਅੱਗ, ਵੱਡਾ ਹਾਦਸਾ ਹੋਣ ਤੋਂ ਟਲਿਆ

04/29/2022 1:14:53 PM

ਸੰਗਰੂਰ : ਧੂਰੀ ਦੀ ਪੁਰਾਣੀ ਕਚਿਹਰੀ ਦੀ ਬਿਲਡਿੰਗ ਜੋ ਇੱਕ ਖੰਡਰ ਦਾ ਰੂਪ ਧਾਰਨ ਕਰ ਗਈ ਹੈ, ਦੇ ’ਤੇ ਲੱਗੇ ਘਾਹ ਫੂਸ ਨੂੰ ਬਿਜਲੀ ਸ਼ਾਰਟ ਸਰਕਟ ਨਾਲ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਇਸ ਦੀ ਸੂਚਨਾ ਧੂਰੀ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਦਿੱਤੀ ਗਈ । ਕੁਝ ਮਿੰਟਾਂ ’ਚ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ ’ਤੇ ਪੁੱਜ ਕੇ ਅੱਗ ’ਤੇ ਕਾਬੂ ਪਾ ਲਿਆ। ਇਸ ਮੌਕੇ ਪੁੱਜੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਸਾਡੀ ਟੀਮ ਮੌਕੇ ’ਤੇ ਪੁੱਜ ਗਈ ਅਤੇ ਅੱਗ ’ਤੇ ਕਾਬੂ ਪਾ ਲਿਆ ਗਿਆ, ਜਿਸ ਕਾਰਨ ਕੋਈ ਜਾਣੀਮਾਲੀ ਨੁਕਸਾਨ ਹੋਣ ਤੋਂ ਬਚਾ ਹੋ ਗਿਆ ਹੈ।

ਇਹ ਵੀ ਪੜ੍ਹੋ : ਤਲਾਬ ’ਚ ਨਹਾਉਣ ਗਏ ਬੱਚੇ ਦੀ ਪੜਦਾਦੀ ਦੇ ਭੋਗ ਵਾਲੇ ਦਿਨ ਹੋਈ ਮੌਤ


Anuradha

Content Editor

Related News