ਮਾਨ ਸਰਕਾਰ ਦਾ ਪਹਿਲਾ ਬਜਟ ਲੋਕਾਂ ਦੀਆਂ ਉਮੀਦਾਂ ਤੋਂ ਉਲਟ ਸਾਬਿਤ ਹੋਇਆ : ਪਰਮਿੰਦਰ ਢੀਂਡਸਾ

06/28/2022 12:57:42 PM

ਚੰਡੀਗੜ੍ਹ (ਹਰੀਸ਼): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤਾ ਗਿਆ ਪਹਿਲਾ ਬਜਟ ਲੋਕਾਂ ਦੀਆਂ ਉਮੀਦਾਂ ਤੋਂ ਉਲਟ ਸਾਬਿਤ ਹੋਇਆ ਹੈ। ਸਾਬਕਾ ਵਿੱਤ ਮੰਤਰੀ ਨੇ ਇਸ ਬਜਟ ਨੂੰ ਸਰਕਾਰ ਦੀ ਫ਼ੋਕੀ ਲਿਫ਼ਾਫ਼ੇਬਾਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਬਜਟ ਪਿਛਲੇ ਸਰਕਾਰਾਂ ਦੌਰਾਨ ਪੇਸ਼ ਕੀਤੇ ਬਜਟ ਦਾ ਕੇਵਲ ਦੁਹਰਾਉ ਅਤੇ ਅੰਕੜਿਆਂ ਦਾ ਫ਼ੇਰਬਦਲ ਹੀ ਹੈ।

ਇਹ ਵੀ ਪੜ੍ਹੋ : ਪੰਜਾਬ ਬਜਟ : ਭਗਵੰਤ ਮਾਨ ਸਰਕਾਰ ਵੱਲੋਂ ਖੇਤੀ ਸੈਕਟਰ ਨੂੰ ਹੁਲਾਰਾ ਦੇਣ ਲਈ 11, 560 ਕਰੋੜ ਰੁੁਪਏ ਦਾ ਐਲਾਨ

ਉਨ੍ਹਾਂ ਕਿਹਾ ਕਿ ਬਜਟ ’ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਸੱਤਾ ਪ੍ਰਾਪਤੀ ਲਈ ਪੰਜਾਬ ਵਾਸੀਆਂ ਨੂੰ ਦਿੱਤੀਆਂ ਵੱਡੀਆਂ-ਗਾਰੰਟੀਆਂ ਦਾ ਕੋਈ ਜ਼ਿਕਰ ਤੱਕ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੀ ਮਾਲੀ ਹਾਲਤ ਸੁਧਾਰਣ ਦੀ ਦਿਸ਼ਾ ’ਚ ਵੀ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਬਜਟ 2022 : ਵਿੱਤ ਮੰਤਰੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦਿੱਤੇ ਗੱਫ਼ੇ, ਕੀਤੇ ਵੱਡੇ ਐਲਾਨ

ਜ਼ਿਕਰਯੋਗ ਹੈ ਕਿ ਬੀਤੇ ਦਿਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 2022-23 ਦਾ ਬਜਟ ਪੇਸ਼ ਕੀਤਾ ਗਿਆ । ਵਿਧਾਨ ਸਭਾ ’ਚ ਪੇਸ਼ ਕੀਤੇ ਗਏ ਬਜਟ ਦਾ ਕੁੱਲ ਆਕਾਰ ਲੱਖ 55 ਹਜ਼ਾਰ 860 ਕਰੋੜ ਰੁਪਏ ਰੱਖਿਆ ਗਿਆ ਹੈ। ਵਿੱਤ ਮੰਤਰੀ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ। ਬਜਟ ਪੂਰਾ ਪੇਪਰ ਲੈੱਸ ਸੀ। ਇਹ ਵੀ ਦੱਸਣਯੋਗ ਹੈ ਕਿ ਬਜਟ ਇਜਲਾਸ 24 ਜੂਨ ਤੋਂ ਸ਼ੁਰੂ ਹੋਇਆ ਸੀ। ਇਹ ਬਜਟ ਇਜਲਾਸ 30 ਜੂਨ ਤੱਕ ਚੱਲੇਗਾ।


Anuradha

Content Editor

Related News