ਹੋਟਲ 'ਚ ਲੁਕੇ ਗੈਂਗਸਟਰਾਂ ਤੇ ਪੰਜਾਬ ਪੁਲਸ 'ਚ ਮੁਕਾਬਲਾ, 2 ਗੈਂਗਸਟਰਾਂ ਦੇ ਲੱਗੀਆਂ ਗੋਲ਼ੀਆਂ

11/01/2023 5:14:01 PM

ਮੋਹਾਲੀ : ਜ਼ੀਰਕਪੁਰ ਦੇ ਇਕ ਹੋਟਲ 'ਚ ਗੈਂਗਸਟਰਾਂ ਦੇ ਲੁਕੇ ਹੋਣ ਦੀ ਖ਼ਬਰ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਜ਼ੀਰਕਪੁਰ ਦੇ ਬਲਟਾਣਾ ਸਥਿਤ ਹੋਟਲ ਗ੍ਰੈਂਡ ਵਿਸਟਾ ਵਿਖੇ 3-4 ਗੈਂਗਸਟਰਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਨ੍ਹਾਂ ਨੂੰ ਫੜਨ ਆਈ ਪੁਲਸ ਟੀਮ 'ਤੇ ਗੈਂਗਸਟਰਾਂ ਵੱਲੋਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਹੁਣ ਤੱਕ ਦੀ ਜਾਣਕਾਰੀ ਅਨੁਸਾਰ ਇਸ ਇਨਕਾਉਂਟਰ 'ਚ 2 ਗੈਂਗਸਟਰਾਂ ਦੀ ਲੱਤ 'ਚ ਗੋਲ਼ੀ ਵੱਜਣ ਦੀ ਖ਼ਬਰ ਮਿਲੀ ਹੈ, ਜਦਕਿ ਉਨ੍ਹਾਂ ਦੇ ਇਕ ਸਾਥੀ ਨੂੰ ਕਾਬੂ ਕੀਤਾ ਜਾ ਚੁੱਕਾ ਹੈ। 

ਇਹ ਵੀ ਪੜ੍ਹੋ : 80 ਦੇ ਦਹਾਕੇ 'ਚ ਪੰਜਾਬ 'ਚ ਜੋ ਕੁਝ ਵੀ ਹੋਇਆ, ਕਮਲਨਾਥ ਉਸ ਲਈ ਜ਼ਿੰਮੇਵਾਰ : ਆਰ.ਪੀ. ਸਿੰਘ

ਇਹ ਗੈਂਗਸਟਰ ਅਰਸ਼ ਡੱਲਾ ਗਿਰੋਹ ਦੇ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਫੜਨ ਲਈ ਪਹੁੰਚੀ ਪੁਲਸ ਟੀਮ 'ਤੇ ਗੈਂਗਸਟਰਾਂ ਦੀਆਂ ਗੋਲੀਆਂ ਨਾਲ ਡੀ.ਐੱਸ.ਪੀ. ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਜ਼ਖਮੀ ਹੋਏ ਗੈਂਗਸਟਰਾਂ ਅਤੇ ਪੁਲਸ ਅਫਸਰ ਨੂੰ ਨੇੜੇ ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਇਸ ਮਾਮਲੇ ਨੂੰ ਬਠਿੰਡਾ ਦੇ ਇਕ ਵਪਾਰੀ ਦੇ ਸ਼ਰੇਆਮ ਕੀਤੇ ਗਏ ਕਤਲ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਪਰ ਅਧਿਕਾਰਕ ਵਿਅਕਤੀਆਂ ਵੱਲੋਂ ਇਸ ਬਾਰੇ ਕੁਝ ਵੀ ਜਾਣਕਾਰੀ ਨਹੀਂ ਦਿੱਤੀ ਗਈ। ਫਿਲਹਾਲ ਇਸ ਮਾਮਲੇ 'ਚ ਮੋਹਾਲੀ ਪੁਲਸ ਵੱਲੋਂ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।  

ਇਹ ਵੀ ਪੜ੍ਹੋ : ਪਿੱਠ ’ਤੇ ਬੈੱਲਟ ਬੰਨ੍ਹ ਕੇ ਵਿਜੀਲੈਂਸ ਸਾਹਮਣੇ ਪੇਸ਼ ਹੋਏ ਮਨਪ੍ਰੀਤ ਬਾਦਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News