ਵਿਧਾਨ ਸਭਾ ਚੋਣਾਂ : ਜਾਣੋ ਕੀ ਹੈ ਹਲਕਾ ਜਲਾਲਾਬਾਦ ਦਾ ਪਿਛਲੇ 25 ਸਾਲ ਦਾ ਇਤਿਹਾਸ
Saturday, Feb 19, 2022 - 01:13 PM (IST)

ਜਲਾਲਾਬਾਦ (ਵੈੱਬ ਡੈਸਕ) : ਇਹ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ’ਚ 79 ਨੰਬਰ ਹਲਕਾ ਹੈ। ਇਹ ਜਨਰਲ ਹਲਕਾ ਹੈ। 1997 ਤੋਂ 2019 ਤਕ ਹੋਈਆਂ ਦੋ ਜ਼ਿਮਨੀ ਚੋਣਾਂ ਸਮੇਤ 7 ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦਾ ਪੱਲੜਾ ਭਾਰੀ ਰਿਹਾ ਹੈ ਅਤੇ ਸੁਖਬੀਰ ਬਾਦਲ ਨੇ ਜਿੱਤ ਦੀ ਹੈਟ੍ਰਿਕ ਲਾਈ। ਸ਼੍ਰੋਮਣੀ ਅਕਾਲੀ ਦਲ ਨੇ 7 ਚੋਣਾਂ ’ਚੋਂ 5 ਚੋਣਾਂ ਜਿੱਤ ਕੇ ਇਸ ਸੀਟ ’ਤੇ ਦਬਦਬਾ ਬਣਾਈ ਰੱਖਿਆ । 2019 ’ਚ ਹੋਈ ਜ਼ਿਮਨੀ ਚੋਣ ਕਾਂਗਰਸ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ ਨੇ ਜਿੱਤ ਕੇ ਕਾਂਗਰਸ ਦੀ ਝੋਲੀ ਪਾਈ ਸੀ।
1997
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ 42844 ਵੋਟਾਂ ਹਾਸਲ ਕਰਕੇ ਚੋਣ ਜਿੱਤੀ ਸੀ। ਉਨ੍ਹਾਂ ਦੇ ਖ਼ਿਲਾਫ਼ ਆਜ਼ਾਦ ਉਮੀਦਵਾਰ ਹੰਸ ਰਾਜ ਨੂੰ 39447 ਵੋਟਾਂ ਪਈਆਂ ਸਨ। ਇਸ ਤਰ੍ਹਾਂ ਸ਼ੇਰ ਸਿੰਘ ਨੇ ਹੰਸ ਰਾਜ ਨੂੰ 3397 ਵੋਟਾਂ ਨਾਲ ਹਰਾਇਆ ਸੀ।
2002
ਇਨ੍ਹਾਂ ਚੋਣਾਂ ’ਚ ਕਾਂਗਰਸੀ ਉਮੀਦਵਾਰ ਹੰਸ ਰਾਜ ਜੋਸਨ ਜੇਤੂ ਰਹੇ। ਉਨ੍ਹਾਂ ਨੇ 45727 ਵੋਟਾਂ ਪ੍ਰਾਪਤ ਕੀਤੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ੇਰ ਸਿੰਘ ਨੂੰ 41396 ਵੋਟਾਂ ਮਿਲੀਆਂ। ਹੰਸ ਰਾਜ ਜੋਸਨ ਨੇ ਸ਼ੇਰ ਸਿੰਘ ਨੂੰ 4331 ਵੋਟਾਂ ਨਾਲ ਹਰਾਇਆ ਸੀ।
2007
ਇਨ੍ਹਾਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਜੇਤੂ ਰਹੇ। ਉਨ੍ਹਾਂ ਨੇ 89085 ਵੋਟਾਂ ਪ੍ਰਾਪਤ ਕੀਤੀਆਂ ਤੇ ਕਾਂਗਰਸੀ ਉਮੀਦਵਾਰ ਹੰਸ ਰਾਜ ਜੋਸਨ ਨੂੰ 45008 ਵੋਟਾਂ ਮਿਲੀਆਂ। ਸ਼ੇਰ ਸਿੰਘ ਨੇ ਜੋਸਨ ਨੂੰ 44077 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਸ਼ੇਰ ਸਿੰਘ ਘੁਬਾਇਆ ਨੇ ਲੋਕ ਸਭਾ ਚੋਣ ਲੜਨ ਲਈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਸ ਸੀਟ ਲਈ 2009 ਵਿਚ ਜ਼ਿਮਨੀ ਚੋਣ ਹੋਈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਨੇ 107120 ਵੋਟਾਂ ਹਾਸਲ ਕੀਤੀਆਂ ਤੇ ਕਾਂਗਰਸ ਦੇ ਹੰਸ ਰਾਜ ਜੋਸਨ ਨੂੰ 26458 ਵੋਟਾਂ ਮਿਲੀਆਂ। ਸੁਖਬੀਰ ਬਾਦਲ ਨੇ ਹੰਸ ਰਾਜ ਜੋਸਨ ਨੂੰ 80662 ਵੋਟਾਂ ਨਾਲ ਹਰਾ ਦਿੱਤਾ।
2009
ਇਸ ਜ਼ਿਮਨੀ ਵਿਧਾਨ ਸਭਾ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਜੇਤੂ ਰਹੇ। ਉਨ੍ਹਾਂ ਨੇ 107120 ਵੋਟਾਂ ਪ੍ਰਾਪਤ ਕੀਤੀਆਂ ਤੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਨੂੰ 26458 ਵੋਟਾਂ ਮਿਲੀਆਂ। ਸ਼ੇਰ ਸਿੰਘ ਨੇ ਜੋਸਨ ਨੂੰ 80662 ਵੋਟਾਂ ਨਾਲ ਹਰਾਇਆ।
2012
ਇਨ੍ਹਾਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਜਿੱਤ ਹਾਸਲ ਕੀਤੀ ਸੀ। ਸੁਖਬੀਰ ਸਿੰਘ ਬਾਦਲ ਨੇ 80647 ਵੋਟਾਂ ਹਾਸਲ ਕੀਤੀਆਂ ਤੇ ਆਜ਼ਾਦ ਉਮੀਦਵਾਰ ਹੰਸ ਰਾਜ ਜੋਸਨ ਨੂੰ 30401 ਵੋਟਾਂ ਮਿਲੀਆਂ। ਇਸ ਤਰ੍ਹਾਂ ਸੁਖਬੀਰ ਸਿੰਘ ਬਾਦਲ ਨੇ ਜੋਸਨ ਨੂੰ 50246 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਕਾਂਗਰਸ ਦੇ ਉਮੀਦਵਾਰ ਮਲਕੀਤ ਸਿੰਘ ਨੂੰ ਸਿਰਫ਼ 17970 ਵੋਟਾਂ ਪਈਆਂ ਸਨ।
2017
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ 75271 ਵੋਟਾਂ ਹਾਸਲ ਕਰਕੇ ਚੋਣ ਜਿੱਤੀ ਸੀ। ਉਨ੍ਹਾਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੂੰ 56771 ਵੋਟਾਂ ਪਈਆਂ ਸਨ। ਇਸ ਤਰ੍ਹਾਂ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਨੂੰ 18500 ਵੋਟਾਂ ਨਾਲ ਹਰਾਇਆ ਸੀ।
2019
2019 ਦੀਆਂ ਲੋਕ ਸਭਾ ਚੋਣਾਂ ’ਚ ਸੁਖਬੀਰ ਸਿੰਘ ਬਾਦਲ ਦੇ ਜਿੱਤ ਕੇ ਸੰਸਦ ਮੈਂਬਰ ਬਣਨ ਨਾਲ ਇਹ ਸੀਟ ਖਾਲੀ ਹੋ ਗਈ ਸੀ। 2019 ’ਚ ਹੋਈ ਜ਼ਿਮਨੀ ਚੋਣ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ ਨੂੰ 76098 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ ਨੂੰ 59465 ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਨੇ 11301 ਵੋਟਾਂ ਪ੍ਰਾਪਤ ਕੀਤੀਆਂ ਸਨ। ਇਸ ਤਰ੍ਹਾਂ ਆਵਲਾ ਨੇ ਰਾਜ ਸਿੰਘ ਨੂੰ 16,633 ਨਾਲ ਹਰਾਇਆ ਸੀ।
ਹੁਣ 2022 ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਮੁੜ ਚੋਣ ਮੈਦਾਨ ਵਿੱਚ ਹਨ। ‘ਆਪ’ ਵੱਲੋਂ ਜਗਦੀਪ ਸਿੰਘ ਗੋਲਡੀ, ਕਾਂਗਰਸ ਵੱਲੋਂ ਮੋਹਨ ਸਿੰਘ ਫਲੀਆਂਵਾਲਾ, ਸੰਯੁਕਤ ਸਮਾਜ ਮੋਰਚਾ ਵੱਲੋਂ ਸੁਰਿੰਦਰ ਸਿੰਘ ਢੱਡੀਆਂ ਅਤੇ ਭਾਜਪਾ ਵੱਲੋਂ ਪੂਰਨ ਚੰਦ ਚੋਣ ਮੈਦਾਨ ’ਚ ਹਨ।
2022 ਵਿਧਾਨ ਸਭਾ ਚੋਣਾਂ ਸਮੇਂ ਇਸ ਹਲਕੇ ਦੇ ਵੋਟਰਾਂ ਦੀ ਕੁੱਲ ਗਿਣਤੀ 213416 ਹੈ, ਜਿਨ੍ਹਾਂ 'ਚ 102413 ਪੁਰਸ਼, 110999 ਜਨਾਨੀਆਂ ਤੇ 4 ਥਰਡ ਜੈਂਡਰ ਵੋਟਰ ਹਨ।