ਕੱਚੇ ਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੇ ਘੇਰਿਆ ਕੈਬਨਿਟ ਮੰਤਰੀ ਰਾਜਾ ਵੜਿੰਗ ਦਾ ਘਰ

Sunday, Oct 10, 2021 - 05:50 PM (IST)

ਕੱਚੇ ਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੇ ਘੇਰਿਆ ਕੈਬਨਿਟ ਮੰਤਰੀ ਰਾਜਾ ਵੜਿੰਗ ਦਾ ਘਰ

ਸ੍ਰੀ ਮੁਕਤਸਰ ਸਾਹਿਬ (ਕੁਲਜੀਪ ਰਿਣੀ/ਪਵਨ ਤਨੇਜਾ)-ਪੰਜਾਬ ਸਰਕਾਰ ਅਧੀਨ ਵੱਖ-ਵੱਖ ਵਿਭਾਗਾਂ ’ਚ ਕੰਮ ਕਰ ਰਹੇ ਠੇਕਾ ਆਧਾਰਿਤ ਤੇ ਕੱਚੇ ਮੁਲਾਜ਼ਮਾਂ ਦੇ ਸਾਂਝੇ ਮੋਰਚੇ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਸਥਿਤ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਧਰਨਾਕਾਰੀ ਕਾਮਿਆਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਸੂਬਾ ਪੱਧਰ ’ਤੇ ਕੱਚੇ ਅਤੇ ਠੇਕਾ ਆਧਾਰਿਤ ਮੁਲਾਜ਼ਮਾਂ ਦੇ ਸਾਂਝੇ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜੰਗਲਾਤ, ਸਿੱਖਿਆ ਵਿਭਾਗ, ਸਿਹਤ ਵਿਭਾਗ, ਮਿਡ-ਡੇ-ਮੀਲ ਅਤੇ ਹੋਰ ਵਿਭਾਗਾਂ ਨਾਲ ਸਬੰਧਿਤ ਕੱਚੇ ਮੁਲਾਜ਼ਮਾਂ ਨੂੰ ਮਾਣਭੱਤੇ ਦੇ ਨਾਂ ’ਤੇ ਨਿਗੂਣਾ ਭੱਤਾ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਇਹ ਕਰਮਚਾਰੀ ਬੀਤੇ ਲੰਮੇ ਸਮੇਂ ਤੋਂ ਸੰਘਰਸ਼ ਦੇ ਰਾਹ ਪਏ ਹੋਏ ਹਨ ਪਰ ਸਰਕਾਰਾਂ ਵੱਲੋਂ ਇਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਮੁਕੇਰੀਆਂ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਫ਼ੈਲੀ ਸਨਸਨੀ

PunjabKesari

ਉਨ੍ਹਾਂ ਨੂੰ ਸਿਰਫ਼ ਲਾਰੇ ਹੀ ਲਾਏ ਜਾ ਰਹੇ ਹਨ। ਹੁਣ ਸੂਬਾ ਪੱਧਰ ’ਤੇ ਚਾਰ ਕੈਬਨਿਟ ਮੰਤਰੀਆਂ ਦੇ ਘਰ ਘੇਰਨ ਦੇ ਦਿੱਤੇ ਪ੍ਰੋਗਰਾਮ ਤਹਿਤ ਅੱਜ ਰਾਜਾ ਵੜਿੰਗ ਦੇ ਘਰ ਦਾ ਘਿਰਾਓ ਕੀਤਾ ਗਿਆ। ਉਨ੍ਹਾਂ ਕਿਹਾ ਜਦੋਂ ਤੱਕ ਸਰਕਾਰ ਮੰਗਾਂ ਨਹੀਂ ਮੰਨਦੀ, ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। ਜਥੇਬੰਦੀਆਂ ਦੇ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਦਿੱਤਾ। ਇਸ ਦੌਰਾਨ ਅੰਮ੍ਰਿਤਾ ਵੜਿੰਗ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਕੈਬਨਿਟ ਮੰਤਰੀ ਰਾਜਾ ਵੜਿੰਗ ਤੱਕ ਪਹੁੰਚਾ ਦਿੱਤਾ ਜਾਵੇਗਾ ਤੇ ਉਹ ਇਨ੍ਹਾਂ ਨੂੰ ਮੁੱਖ ਮੰਤਰੀ ਤੱਕ ਪਹੁੰਚਾਉਣਗੇ।
 


author

Manoj

Content Editor

Related News