ਆਸਟ੍ਰੇਲੀਆ ਭੇਜਣ ਦੇ ਨਾਂ ''ਤੇ ਪਤੀ-ਪਤਨੀ ਨੇ ਕੀਤੀ 15 ਲੱਖ ਰੁਪਏ ਦੀ ਧੋਖਾਧੜੀ

Thursday, Aug 08, 2024 - 06:21 PM (IST)

ਆਸਟ੍ਰੇਲੀਆ ਭੇਜਣ ਦੇ ਨਾਂ ''ਤੇ ਪਤੀ-ਪਤਨੀ ਨੇ ਕੀਤੀ 15 ਲੱਖ ਰੁਪਏ ਦੀ ਧੋਖਾਧੜੀ

ਪਟਿਆਲਾ (ਬਲਜਿੰਦਰ)- ਵਿਦੇਸ਼ ਭੇਜਣ ਦੇ ਨਾਮ ’ਤੇ 15 ਲੱਖ ਰੁਪਏ ਦੀ ਧੋਖਾਧੜੀ ਦੇ ਦੋਸ਼ ਵਿਚ ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਪੁਲਸ ਨੇ ਸਤਵੀਰ ਸਿੰਘ ਪੁੱਤਰ ਸੁਖਜੀਤ ਸਿੰਘ, ਪਰਮਜੀਤ ਕੌਰ ਪਤਨੀ ਸਤਵੀਰ ਸਿੰਘ ਵਾਸੀਆਨ ਪਿੰਡ ਅਵਾਨਖਾ ਜ਼ਿਲ੍ਹਾ ਗੁਰਦਾਸਪੁਰ ਖ਼ਿਲਾਫ਼ 406, 420, 465, 467, 468, 471, 120 ਬੀ. ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। 

ਇਸ ਮਾਮਲੇ ਵਿਚ ਪਰਮਜੀਤ ਸਿੰਘ ਪੁੱਤਰ ਮਹਾਂਵੀਰ ਸਿੰਘ ਵਾਸੀ ਪਿੰਡ ਅਸਰਪੁਰ ਥਾਣਾ ਸਨੋਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀਆਂ ਨੇ ਉਸ ਦੇ ਲੜਕੇ ਨੂੰ ਵਰਕ ਵੀਜ਼ਾ ’ਤੇ ਆਸਟ੍ਰੇਲਿਆ ਭੇਜਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਲੈ ਲਏ ਅਤੇ ਉਨ੍ਹਾਂ ਵੱਲੋਂ ਜਾਅਲੀ ਵਰਕ ਵੀਜ਼ਾ ਤਿਆਰ ਕੀਤਾ ਗਿਆ। ਇਸ ਤਰ੍ਹਾਂ ਨਾ ਤਾਂ ਉਨ੍ਹਾਂ ਨੇ ਸ਼ਿਕਾਇਤ ਕਰਤਾ ਦੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਦੇ ਮੇਲੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਇਨ੍ਹਾਂ ਵਾਹਨਾਂ ਲਈ ਰੂਟ ਕੀਤਾ ਗਿਆ ਡਾਇਵਰਟ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News