ਘਰੋਂ ਸਕੂਲ ਗਿਆ ਮਾਸੂਮ ਨਾ ਮੁੜਿਆ ਘਰ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਖ਼ਦਸ਼ਾ

11/22/2023 7:22:33 PM

ਫਿਰੋਜ਼ਪੁਰ (ਕੁਮਾਰ,ਆਨੰਦ,ਪਰਮਜੀਤ,ਖੁੱਲਰ)– ਫਿਰੋਜ਼ਪੁਰ ਦੇ ਪਿੰਡ ਲੱਖਾ ਸਿੰਘ ਵਾਲਾ ਉਤਾਡ਼ ਦਾ 14 ਸਾਲ ਦਾ ਮੁੰਡਾ ਅਰਸ਼ਦੀਪ ਸਿੰਘ ਸਕੂਲ ਗਿਆ ਸੀ, ਪਰ ਵਾਪਸ ਨਹੀਂ ਆਇਆ ਤੇ ਭੇਦਭਰੀ ਹਾਲਤ ਵਿਚ ਲਾਪਤਾ ਹੈ। ਇਸ ਸਬੰਧੀ ਥਾਣਾ ਮਮਦੋਟ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਪਰਾਲੀ ਨੂੰ ਅੱਗ ਲਗਾਉਂਦੇ ਸਮੇਂ ਆਏ ਪ੍ਰਸ਼ਾਸਨਿਕ ਅਧਿਕਾਰੀ, ਕਾਰਵਾਈ ਦੇ ਡਰੋਂ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਜਸਪਾਲ ਚੰਦ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ਅਤੇ ਬਿਆਨਾਂ 'ਚ ਸ਼ਿਕਾਇਤਕਰਤਾ ਸਿਕੰਦਰ ਸਿੰਘ ਪੁੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਅਰਸ਼ਦੀਪ ਸਿੰਘ (14) ਰੋਜ਼ਾਨਾ ਦੀ ਤਰ੍ਹਾਂ ਘਰੋਂ ਸਕੂਲ ਗਿਆ ਸੀ, ਪਰ ਵਾਪਸ ਨਹੀਂ ਆਇਆ। ਤਲਾਸ਼ ਕਰਨ ’ਤੇ ਉਸ ਦਾ ਕੋਈ ਸੁਰਾਗ ਵੀ ਨਹੀਂ ਲੱਗਾ ਅਤੇ ਹੁਣ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਅਰਸ਼ਦੀਪ ਨੂੰ ਕੋਈ ਅਣਪਛਾਤੇ ਵਿਅਕਤੀ ਗੁੰਮਰਾਹ ਕਰ ਕੇ ਆਪਣੇ ਨਾਲ ਲੈ ਗਏ ਹਨ ਅਤੇ ਉਸਦੇ ਪੁੱਤਰ ਨੂੰ ਕਿਸੇ ਅਣਪਛਾਤੀ ਜਗ੍ਹਾ ’ਤੇ ਲੁਕਾ ਕੇ ਰੱਖਿਆ ਹੋਇਆ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ, ਜਾਣੋ ਕਿੱਥੇ ਹੋਈ ਇਹ ਗ਼ਲਤੀ

ਪੁਲਸ ਵਲੋਂ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਦੇ ਹੋਏ ਬੱਚੇ ਨੂੰ ਬਰਾਮਦ ਕਰਨ ਅਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨੂੰ ਬਿਜਲੀ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਲੱਗੀ ਅੱਗ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News