ਕਰਜ਼ੇ ਤੋਂ ਪ੍ਰੇਸ਼ਾਨ ਮਜ਼ਦੂਰ ਨੇ ਕੀਤੀ ਖੁਦਕੁਸ਼ੀ
Sunday, Sep 08, 2024 - 06:26 PM (IST)
ਕੌਹਰੀਆਂ (ਸ਼ਰਮਾ)-ਬੀਤੀ ਰਾਤ ਨੌਜਵਾਨ ਮਜ਼ਦੂਰ ਨੇ ਖੁਦਕੁਸ਼ੀ ਕਰ ਲਈ ਹੈ। ਸਾਬਕਾ ਸਰਪੰਚ ਰਾਜਪਾਲ ਸਿੰਘ ਅਤੇ ਭਾਜਪਾ ਆਗੂ ਵਿਨੋਦ ਕੁਮਾਰ ਨੇ ਦੱਸਿਆ ਕਿ ਪਰਵਿੰਦਰ ਸਿੰਘ (42) ਵਾਸੀ ਕੌਹਰੀਆਂ ਨੇ ਕੱਲ ਸ਼ਾਮ ਰਿਸ਼ਤੇਦਾਰ ਦੇ ਘਰ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਵਿਚ ਫੜ ਕੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਕਰਜ਼ੇ ਕਾਰਨ ਮ੍ਰਿਤਕ ਪ੍ਰੇਸ਼ਾਨ ਰਹਿੰਦਾ ਸੀ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।
ਇਹ ਵੀ ਪੜ੍ਹੋ- ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ, ਮਰਨ ਤੋਂ ਪਹਿਲਾਂ ਕੀਤੇ ਵੱਡੇ ਖੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8