ਡਰਾਈ ਡੇਅ ਫਰਾਈ ਡੇਅ ਤਹਿਤ ਸਿਹਤ ਵਿਭਾਗ ਨੇ ਕੀਤਾ ਲਾਰਵਾ ਚੈੱਕ

07/10/2020 6:25:35 PM

ਸੰਦੌੜ (ਰਿਖੀ ) - ਮੁਢਲਾ ਸਿਹਤ ਕੇਂਦਰ ਫਤਿਹਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫਸਰ ਡਾ.ਗੀਤਾ ਦੇ ਆਦੇਸ਼ਾਂ ਅਨੁਸਾਰ ਐਸ.ਆਈ ਨਿਰਭੈ ਸਿੰਘ ਲੱਡਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਦਰਜਨਾਂ ਪਿੰਡਾਂ ਦੇ ਵਿਚ ਘਰਾਂ,ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਵਿਚ ਡੇਂਗੂ ਤੋਂ ਬਚਾਅ ਦੇ ਲਈ ਮੱਛਰਾਂ ਦਾ ਲਾਰਵਾ ਚੈੱਕ ਕੀਤਾ ਗਿਆ। ਇਸ ਦੇ ਨਾਲ ਹੀ ਵਾਧੂ ਖੜਾ ਪਾਣੀ ਖਾਲੀ ਕਰਵਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।

ਇਸ ਮੌਕੇ ਐਸ.ਆਈ ਨਿਰਭੈ ਸਿੰਘ ਲੱਡਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਿੱਥੇ ਕੋਰੋਨਾ ਵਾਇਰਸ ਦੀ ਰੋਕਥਾਮ ,ਬਚਾਅ ਅਤੇ ਸਾਵਧਾਨੀਆਂ ਬਾਰੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਡੇਂਗੂ ਤੋਂ ਬਚਾਅ ਲਈ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਇਸੇ ਤਹਿਤ ਅੱਜ ਘਰਾਂ ਅਤੇ ਸੰਸਥਾਵਾਂ ਸਮੇਤ ਕਈ ਥਾਂਵਾਂ ਤੇ ਲਾਰਵਾ ਚੈੱਕ ਕੀਤਾ ਗਿਆ। ਉਹਨਾਂ ਕਿਹਾ ਕਿ ਲੋਕਾਂ ਨੂੰ ਕੋਵਿਡ ਦੇ ਨਾਲ-ਨਾਲ ਡੇਂਗੂ ਤੋਂ ਵੀ ਸਾਵਧਾਨ ਰਹਿਣਾ ਚਾਹੀਦਾ ਹੈ। ਇਸ ਮੌਕੇ ਬੀ.ਈ.ਈ ਜਸਪਾਲ ਸਿੰਘ,ਸੋਨਦੀਪ ਸਿੰਘ,ਮਪਹਵ ਰਾਜੇਸ਼ ਰਿਖੀ,ਦਲੀਪ ਸਿੰਘ,ਕੁਲਵੰਤ ਸਿੰਘ ਆਦਿ ਕਰਮਚਾਰੀ ਹਾਜ਼ਰ ਸਨ।


Harinder Kaur

Content Editor

Related News