ਵਧ ਰਹੀਂ ਮਹਿੰਗਾਈ ਲਈ ਮੋਦੀ ਸਰਕਾਰ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਓਨੀਂ ਹੀ ਘੱਟ: ਨਰਿੰਦਰ ਭਰਾਜ

05/10/2022 1:20:39 PM

ਭਵਾਨੀਗੜ੍ਹ (ਕਾਂਸਲ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਘਰੇਲੂ ਵਰਤੋਂ ’ਚ ਆਉਣ ਵਾਲੀ ਐੱਲ.ਪੀ.ਜੀ ਗੈਸ ਸਿੰਲਡਰਾਂ ਦੇ ਰੇਟਾਂ ’ਚ ਆਏ ਦਿਨ ਕੀਤੇ ਜਾ ਰਹੇ ਵਾਧੇ ਨੇ ਆਮ ਆਦਮੀ ਦੇ ਬਜਟ ਨੂੰ ਪੂਰੀ ਤਰ੍ਹਾਂ ਹਿੱਲਾ ਕੇ ਰੱਖ ਦਿੱਤਾ ਹੈ। ਦੇਸ਼ ’ਚ ਲਗਾਤਾਰ ਵੱਧ ਰਹੀ ਲੱਕ ਤੋੜਵੀਂ ਮਹਿੰਗਾਈ ਲਈ ਮੋਦੀ ਸਰਕਾਰ ਦੀ ਜਿਨ੍ਹੀਂ ਨਿਖੇਧੀ ਕੀਤੀ ਜਾਵੇ ਓਨੀਂ ਹੀ ਘੱਟ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਅੱਜ ਸਥਾਨਕ ਸੀ.ਡੀ.ਪੀ.ਓ ਦਫ਼ਤਰ ਵਿਖੇ ਪੈਨਸ਼ਨਾਂ ਦੇ ਨਵੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਪੈਨਸ਼ਨਾਂ ਦੇ ਮਨਜੂਰੀ ਪੱਤਰ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਇਹ ਵੀ ਪੜ੍ਹੋ : ਜਲਾਲਾਬਾਦ ’ਚ ਵਾਪਰਿਆ ਵੱਡਾ ਹਾਦਸਾ : ਮਿੰਨੀ ਬੱਸ ਪਲਟਣ ਨਾਲ 4 ਦੀ ਹੋਈ ਮੌਤ

ਉਨ੍ਹਾਂ ਕਿਹਾ ਕਿ ਪੰਜਾਬ ’ਚ ਭ੍ਰਿਸ਼ਾਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭ੍ਰਿਸ਼ਟਾਚਾਰ ਰਾਹੀ ਲੋਕਾਂ ਦਾ ਖੂਨ ਚੂਸਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸੂਬਾ ਸਰਕਾਰ ਪੂਰੀ ਸਖ਼ਤੀ ਨਾਲ ਪੇਸ਼ ਆਵੇਗੀ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀ.ਡੀ.ਪੀ.ਓ ਮੈਡਮ ਨੇਹਾ ਸਿੰਘ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਣ ਵਾਲੀ ਪੈਨਸ਼ਨ ਸਕੀਮ ਤਹਿਤ ਕਿ ਅੱਜ ਵਿਭਾਗ ਵੱਲੋਂ 76 ਵਿਅਕੀਤਆਂ ਨੂੰ ਬੁਢਾਪਾ ਪੈਨਸ਼ਨ, 28 ਵਿਧਵਾ, 14 ਦਿਵਿਆਂਗ ਅਤੇ 11 ਬੇਸਹਾਰਾ ਬੱਚਿਆਂ ਨੂੰ ਪੈਨਸ਼ਨਾਂ ਦੇ ਮਨਜੂਰੀ ਪੱਤਰ ਵੰਡੇ ਗਏ ਹਨ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਸੰਗਰੂਰ ਦਾ SP ਰੈਂਕ ਦਾ ਅਧਿਕਾਰੀ ਫ਼ਰਾਰ, ASI ਗ੍ਰਿਫ਼ਤਾਰ

ਇਸ ਮੌਕੇ ਨੇਹਾ ਸਿੰਘ ਸੀ.ਡੀ.ਪੀ.ਓ ਤੋਂ ਇਲਾਵਾ ਕਮਲਜੀਤ ਕੌਰ, ਗੁਰਵਿੰਦਰ ਕੌਰ, ਕਰਮਜੀਤ ਕੌਰ ਸਾਰੇ ਸੁਪਰਵਾਇਜ਼ਰ, ਅਵਤਾਰ ਸਿੰਘ ਕਲਰਕ, ਹਰਦੀਪ ਸਿੰਘ ਪ੍ਰਧਾਨ ਟਰੱਕ ਯੂਨੀਅਨ, ਜਗਤਾਰ ਸਿੰਘ ਕੌਸਲਰ, ਗੁਰਪ੍ਰੀਤ ਸਿੰਘ ਕੰਧੋਲਾ, ਰਾਮ ਸਿੰਘ, ਮਾਲਵਿੰਦਰ ਸਿੰਘ ਅਤੇ ਚਮਕੌਰ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਕਈ ਹੋਰ ਆਗੂ ਵੀ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News