ਕੋਲਕਾਤਾ ਮਹਿਲਾ ਡਾਕਟਰ ਨਾਲ ਹੋਈ ਦਰਿੰਦਰੀ ਦੇ ਰੋਸ ਵਜੋਂ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਨੇ ਸੇਵਾਵਾਂ ਰੱਖੀਆਂ ਬੰਦ

Tuesday, Aug 13, 2024 - 11:01 PM (IST)

ਭਵਾਨੀਗੜ੍ਹ (ਕਾਂਸਲ)- ਬੀਤੇ ਦਿਨੀਂ ਪੱਛਮੀ ਬੰਗਾਲ ਦੇ ਇਕ ਮੈਡੀਕਲ ਕਾਲਜ ਵਿੱਚ ਇਕ ਮਹਿਲਾ ਡਾਕਟਰ ਨਾਲ ਜਬਰ-ਜਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦੇਣ ਦੀ ਵਾਪਰੀ ਅਣਮਨੁੱਖੀ ਵਾਰਦਾਤ ਦੇ ਰੋਸ ਵਜੋਂ ਪੀ.ਸੀ.ਐੱਮ.ਐੱ.ਏ. ਸੰਗਰੂਰ ਦੇ ਸੱਦੇ ‘ਤੇ ਸਮੂਹ ਮੈਡੀਕਲ, ਪੈਰਾ ਮੈਡੀਕਲ ਅਤੇ ਬਾਕੀ ਸਟਾਫ਼ ਵੱਲੋਂ ਸੀ.ਐੱਚ.ਸੀ. ਭਵਾਨੀਗੜ੍ਹ ਦੇ ਮੁੱਖ ਗੇਟ ‘ਤੇ ਰੋਸ ਪ੍ਰਦਰਸ਼ਨ ਕੀਤਾ ਅਤੇ 2 ਘੰਟੇ ਸਵੇਰੇ 8 ਤੋਂ 10 ਵਜੇ ਤੱਕ ਓ.ਪੀ.ਡੀ. ਸੇਵਾਵਾਂ ਨੂੰ ਠੱਪ ਰੱਖਿਆ ਗਿਆ। 

ਪੀ.ਸੀ.ਐੱਮ.ਐੱਸ.ਏ. ਸੰਗਰੂਰ ਦੇ ਮੀਤ ਪ੍ਰਧਾਨ ਡਾ. ਵਿਕਰਮਪਾਲ ਸਿੰਘ ਅਤੇ ਜਥੇਬੰਦੀ ਆਗੂ ਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਨੋਦ ਕੁਮਾਰ ਨੇ ਕਿਹਾ ਕਿ ਦੇਸ਼ ਵਿੱਚ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਸਮਾਜ ‘ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਸਟਾਫ ਵੱਲੋਂ ਲੋਕਾਂ ਨੂੰ 24 ਘੰਟੇ ਡਾਕਟਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਪਰ ਅਜਿਹੀਆਂ ਘਟਨਾਵਾਂ ਕਾਰਨ ਉਨ੍ਹਾਂ ਦੇ ਮਨ ਵਿੱਚ ਅਸੁਰੱਖਿਆ ਦਾ ਡਰ ਪੈਦਾ ਹੋ ਗਿਆ ਹੈ। 

ਇਹ ਵੀ ਪੜ੍ਹੋ- ਨੂੰਹ ਨਾਲ ਪ੍ਰੇਮ ਸਬੰਧਾਂ ਦਾ ਭੂਆ ਨੂੰ ਲੱਗ ਗਿਆ ਪਤਾ, ਸਕੇ ਭਤੀਜੇ ਨੇ ਭੂਆ ਨੂੰ ਦਿੱਤੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਗੈਰ ਸਮਾਜੀ ਤੱਤਾਂ ਖਿਲਾਫ਼ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਐੱਲ.ਐੱਚ.ਵੀ. ਅਤੇ ਏ.ਐੱਨ.ਐੱਮ. ਯੂਨੀਅਨ ਦੀ ਸੂਬਾ ਪ੍ਰਧਾਨ ਸੁਸ਼ਮਾ ਅਰੋੜਾ ਅਤੇ ਆਸ਼ਾ ਫੈਸਲੀਟੇਟਰ ਤੇ ਆਸ਼ਾ ਯੂਨੀਅਨ ਦੀ ਕਨਵੀਨਰ ਰਾਣੋ ਖੇੜੀ ਗਿੱਲਾਂ, ਬਲਵਿੰਦਰ ਕੌਰ ਐਲ ਐਚ ਵੀ ਅਤੇ ਏ.ਐੱਨ.ਐੱਮ. ਬਲਾਕ ਪ੍ਰਧਾਨ ਭਵਾਨੀਗੜ੍ਹ ਨੇ ਵੀ ਆਪਣੇ ਸਾਥੀਆਂ ਸਮੇਤ ਇਸ ਰੋਸ਼ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।

PunjabKesari

ਇਹ ਵੀ ਪੜ੍ਹੋ- ਹਸਪਤਾਲ 'ਚ 'ਬੱਤੀ ਗੁੱਲ',ਹਨੇਰੇ 'ਚ ਨਾ ਲੱਭੇ ਡਾਕਟਰ ਤਾਂ 'ਰੌਸ਼ਨੀ' ਨੇ ਆਟੋ 'ਚ ਦਿੱਤਾ ਬੱਚੇ ਨੂੰ ਜਨਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News